Google search engine
Homeਪੰਜਾਬਪਰਾਲੀ ਸਾੜਨ ਦੇ ਮਾਮਲੇ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ...

ਪਰਾਲੀ ਸਾੜਨ ਦੇ ਮਾਮਲੇ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

ਚੰਡੀਗੜ੍ਹ : ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਸਬੰਧੀ ਸੁਪਰੀਮ ਕੋਰਟ (The Supreme Court) ਨੇ ਵੀ ਪੰਜਾਬ ਸਰਕਾਰ (Punjab government) ਨੂੰ ਫਟਕਾਰ ਲਗਾਈ ਹੈ। ਪਰ ਫਿਰ ਵੀ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋ ਰਹੇ। ਫਿਲੌਰ ਤੋਂ ਜਨਤਕ ਤੌਰ ‘ਤੇ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਡੀ.ਐਸ.ਪੀ ਸਿਮਰਨਜੀਤ ਸਿੰਘ ਪੁਲਿਸ ਪਾਰਟੀ ਅਤੇ ਫਾਇਰ ਬ੍ਰਿਗੇਡ ਸਮੇਤ ਮੌਕੇ ’ਤੇ ਪਹੁੰਚ ਗਏ। ਜਿੱਥੇ ਖੁੱਲ੍ਹੇਆਮ ਅੱਗ ਲੱਗੀ ਪਰਾਲੀ ਨੂੰ ਬੁਝਾਇਆ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ‘ਤੇ ਪਾਬੰਦੀ ਲਗਾਉਣ ਲਈ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ‘ਤੇ ਸਿਆਸਤ ਨਾ ਕੀਤੀ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਰੋਕ ਲਗਾਉਣ ਲਈ ਕਿਹਾ ਹੈ ਅਤੇ ਜਿੱਥੇ ਵੀ ਪਰਾਲੀ ਸਾੜਨ ਦੀ ਘਟਨਾ ਵਾਪਰਦੀ ਹੈ, ਉਸ ਲਈ ਥਾਣਾ ਇੰਚਾਰਜ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments