ਫਿਰ ਤੋਂ ਵਿਵਾਦਾਂ ‘ਚ ਘਿਰੇ ਪੰਜਾਬ ਦੇ ਮਸ਼ਹੂਰ ਗਾਇਕ

0
336

ਚੰਡੀਗੜ੍ਹ : ਪੰਜਾਬੀ ਗਾਇਕ ਕੇ.ਐਸ. ਮੱਖਣ (K.S. Makhan) ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ ਪੰਜਾਬੀ ਗਾਇਕ ਦੇ ਨਵੇਂ ਗੀਤ ‘ਜ਼ਮੀਨ ਦਾ ਰੋਲਾ’ ਦੇ ਗਾਉਣ ਨੂੰ ਲੈ ਕੇ ਮਾਮਲਾ ਭਖ ਗਿਆ ਹੈ, ਜਿਸ ਦੀ ਸ਼ਿਕਾਇਤ ਬਠਿੰਡਾ ਦੇ ਐੱਸ.ਐੱਸ.ਪੀ ਅਤੇ ਡੀ.ਸੀ ਨੂੰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਪੰਡਿਤ ਰਾਓ ਧਰਨੇਵਰ ਨੇ ਮੱਖਣ ਅਤੇ ਉਨ੍ਹਾਂ ਦੇ ਸਾਥੀ ਸੱਤੀ ਲੋਹਾ ਖੇੜਾ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਚ ਉਨ੍ਹਾਂ ਲਿਖਿਆ ਹੈ ਕਿ ‘ਜ਼ਮੀਨ ਦਾ ਰੋਲਾ’ ਗੀਤ ‘ਚ ਹਥਿਆਰਾਂ ਦਾ ਪ੍ਰਚਾਰ ਕੀਤਾ ਗਿਆ ਹੈ, ਜਿਸ ‘ਤੇ ਸਰਕਾਰ ਨੂੰ ਸਖਤ ਕਾਰਵਾਈ ਕਰਕੇ ਉਕਤ ਸੀਨ ਨੂੰ ਹਟਾ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇ.ਐਸ. ਮੱਖਣ ਨੂੰ ਸਰੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।

LEAVE A REPLY

Please enter your comment!
Please enter your name here