ਚੰਡੀਗੜ੍ਹ : ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਜੇਲ੍ਹਾਂ ‘ਚ ਮੋਬਾਈਲ ਫ਼ੋਨ ਦੀ ਵਰਤੋਂ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਸਵਾਲ ਚੁੱਕੇ ਸਨ।
ਇਸ ਕਾਰਨ ਪੰਜਾਬ ਸਰਕਾਰ ਨੇ ਐਸ.ਆਈ.ਟੀ. ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਦੁਪਹਿਰ 2 ਵਜੇ ਤੱਕ ਜਾਣਕਾਰੀ ਮੰਗੀ ਹੈ ਕਿ ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਗਠਿਤ ਐਸਆਈਟੀ ਦਾ ਹੁਣ ਤੱਕ ਕੀ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ 14 ਮਾਰਚ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਇੱਕ ਚੈਨਲ ਨੂੰ ਇੰਟਰਵਿਊ ਦਿੱਤਾ ਸੀ। ਇਸ ਇੰਟਰਵਿਊ ਨਾਲ ਵੀ ਮਾਮਲਾ ਸ਼ਾਂਤ ਨਹੀਂ ਹੋਇਆ ਜਦੋਂ 17 ਮਾਰਚ ਨੂੰ ਇਸੇ ਚੈਨਲ ਨਾਲ ਗੈਂਗਸਟਰ ਦੀ ਇੱਕ ਹੋਰ ਇੰਟਰਵਿਊ ਸਾਹਮਣੇ ਆਈ। ਹਾਲਾਂਕਿ ਪਹਿਲੀ ਇੰਟਰਵਿਊ ਤੋਂ ਬਾਅਦ ਪੰਜਾਬ ਦੇ ਡੀ.ਜੀ.ਪੀ ਗੋਰਵ ਯਾਦਵ ਨੇ ਕਿਹਾ ਕਿ ਇਹ ਘਟਨਾ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਵਾਪਰੀ।