Home ਦੇਸ਼ ਪੰਨੂ ਦੀ 19 ਨਵੰਬਰ ਦੀ ਧਮਕੀ ‘ਤੇ ਵਧੀ ਖਾਲਿਸਤਾਨ ਪੱਖੀ WSO ਦੀ...

ਪੰਨੂ ਦੀ 19 ਨਵੰਬਰ ਦੀ ਧਮਕੀ ‘ਤੇ ਵਧੀ ਖਾਲਿਸਤਾਨ ਪੱਖੀ WSO ਦੀ ਵੀ ਟੈਨਸ਼ਨ

0

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu)  ਵੱਲੋਂ 19 ਨਵੰਬਰ ਨੂੰ ਏਅਰ ਇੰਡੀਆ ਵਿੱਚ ਸਫਰ ਕਰ ਰਹੇ ਯਾਤਰੀਆਂ ਨੂੰ ਦਿੱਤੀ ਗਈ ਧਮਕੀ ਦਾ ਮੁੱਦਾ ਕੈਨੇਡਾ ਕੋਲ ਉਠਾਏ ਜਾਣ ਤੋਂ ਬਾਅਦ ਵਿਸ਼ਵ ਸਿੱਖ ਸੰਗਠਨ (WSO) ਨੇ ਹਵਾਈ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਡਬਲਯੂ.ਐਸ.ਓ ਵੱਲੋਂ ਕੀਤੇ ਗਏ ਟਵੀਟ ਵਿੱਚ ਕਿਹਾ ਗਿਆ ਹੈ ਕਿ ਇੱਕ ਅਣ-ਪ੍ਰਮਾਣਿਤ ਵੀਡੀਓ ਵਿੱਚ ਏਅਰ ਇੰਡੀਆ ਦੇ ਯਾਤਰੀਆਂ ਨੂੰ ਦਿੱਤੀ ਗਈ ਧਮਕੀ ਚਿੰਤਾ ਦਾ ਵਿਸ਼ਾ ਹੈ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਹਰ ਕੀਮਤ ‘ਤੇ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਸਿੱਖਸ ਫਾਰ ਜਸਟਿਸ ਵਾਂਗ, ਡਬਲਯੂ.ਐਸ.ਓ ਵੀ ਖਾਲਿਸਤਾਨ ਪੱਖੀ ਵਿਚਾਰਧਾਰਾ ਦੀ ਨੁਮਾਇੰਦਗੀ ਕਰਦਾ ਹੈ ਅਤੇ ਇਸ ਸੰਗਠਨ ਦਾ ਕੈਨੇਡੀਅਨ ਰਾਜਨੀਤੀ ਵਿੱਚ ਬਹੁਤ ਪ੍ਰਭਾਵ ਹੈ। ਹਾਲਾਂਕਿ ਇਸ ਸੰਗਠਨ ਦੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਭਾਰਤ ‘ਚ ਪਾਬੰਦੀ ਹੈ ਪਰ ਫਿਰ ਵੀ ਭਾਰਤ ਸਰਕਾਰ ਅਤੇ ਡਬਲਯੂ.ਐੱਸ.ਓ ਵੱਲੋਂ ਏਅਰ ਇੰਡੀਆ ਦੇ ਯਾਤਰੀਆਂ ਨੂੰ ਖਤਰੇ ਦਾ ਮੁੱਦਾ ਚੁੱਕਣ ਤੋਂ ਬਾਅਦ ਹੁਣ ਕੈਨੇਡਾ ਸਰਕਾਰ ਨੂੰ ਹਵਾਈ ਅੱਡਿਆਂ ‘ਤੇ ਸੁਰੱਖਿਆ ਵਿਵਸਥਾ ਮਜ਼ਬੂਤ ​​ਕਰਨ ਲਈ ਮਜਬੂਰ ਹੋਣਾ ਪਵੇਗਾ।

ਧਿਆਨਯੋਗ ਹੈ ਕਿ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਧਮਕੀ ਦਿੱਤੀ ਹੈ। ਪੰਨੂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ‘ਤੇ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਇਸ ਵਾਰ ਏਅਰ ਇੰਡੀਆ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਅਤੇ ਦਿੱਲੀ ਦੇ ਹਵਾਈ ਅੱਡਿਆਂ ਤੋਂ ਏਅਰ ਇੰਡੀਆ ਦੀ ਉਡਾਣ ਰਾਹੀਂ ਯਾਤਰਾ ਕਰਨ ਵਾਲੇ ਹਰੇਕ ਯਾਤਰੀ ਦੀ ਵਾਧੂ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।

ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਅਤੇ ਕਈ ਪਾਬੰਦੀਆਂ ਲਗਾਈਆਂ। ਇਕ ਰਿਪੋਰਟ ਮੁਤਾਬਕ ਏਅਰ ਇੰਡੀਆ ਦੇ ਸਾਰੇ ਯਾਤਰੀਆਂ ਨੂੰ ਦਿੱਲੀ ਅਤੇ ਪੰਜਾਬ ਦੇ ਹਵਾਈ ਅੱਡਿਆਂ ‘ਤੇ ਦੋ ਵਾਰ ਸੁਰੱਖਿਆ ਜਾਂਚ ਤੋਂ ਗੁਜ਼ਰਨਾ ਪਵੇਗਾ। ਏਅਰਪੋਰਟ ਸਟਾਫ਼ ਜਹਾਜ਼ ‘ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਸਕਰੀਨਿੰਗ ਕਰੇਗਾ, ਜਿਸ ਤੋਂ ਬਾਅਦ ਏਅਰ ਇੰਡੀਆ ਦਾ ਸਟਾਫ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਮੁੜ ਜਾਂਚ ਕਰੇਗਾ।

NO COMMENTS

LEAVE A REPLY

Please enter your comment!
Please enter your name here

Exit mobile version