Home ਸੰਸਾਰ ਇਟਲੀ ‘ਚ ਪੰਜਾਬ ਦੇ 3 ਨੌਜਵਾਨਾਂ ਦੀ ਦਰਦਨਾਕ ਮੌਤ

ਇਟਲੀ ‘ਚ ਪੰਜਾਬ ਦੇ 3 ਨੌਜਵਾਨਾਂ ਦੀ ਦਰਦਨਾਕ ਮੌਤ

0

ਜਲੰਧਰ : ਇਟਲੀ (Italy) ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 3 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਇਟਲੀ ਦੇ ਉਰਮੇਲੇ-ਉਡਰਸੋ (Urmelle-Uderso) ਹਾਈਵੇਅ ਵੱਲ ਜਾ ਰਿਹਾ ਇੱਕ ਵਾਹਨ ਬੇਕਾਬੂ ਹੋ ਕੇ ਬੈਰੀਕੇਡ ਨਾਲ ਟਕਰਾ ਗਿਆ। ਜਿਸ ਕਾਰਨ ਪੰਜਾਬ ਦੇ 3 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।

ਜਾਣਕਾਰੀ ਮਿਲੀ ਹੈ ਕਿ ਮ੍ਰਿਤਕਾਂ ਵਿੱਚ ਇੱਕ ਨੌਜਵਾਨ ਜਲੰਧਰ ਦੇ ਪਿੰਡ ਊਚਾ ਦਾ ਰਹਿਣ ਵਾਲਾ ਹੈ, ਜਿਸ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ ਹੈ। ਬਾਕੀ ਦੋ ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version