Home Uncategorized ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਲੋਕ ਦਰਿਆਵਾਂ ਤੇ ਨਾਲਿਆਂ ‘ਚ ਵਹਾਅ...

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਲੋਕ ਦਰਿਆਵਾਂ ਤੇ ਨਾਲਿਆਂ ‘ਚ ਵਹਾਅ ਰਹੇ ਹਨ ਬਿਜਲੀ ਦੇ ਬਿੱਲ 

0

ਅੰਮ੍ਰਿਤਸਰ : ਪਾਕਿਸਤਾਨੀ (Pakistan) ਮਕਬੂਜ਼ਾ ਕਸ਼ਮੀਰ ਦੇ ਲੋਕ ਪਾਕਿਸਤਾਨ ਦੀਆਂ ਪੱਖਪਾਤੀ ਨੀਤੀਆਂ ਕਾਰਨ ਬੇਹੱਦ ਪਰੇਸ਼ਾਨ ਹਨ ਅਤੇ ਰੋਜ਼ਾਨਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਅਤੇ ਉਥੋਂ ਦੇ ਲੋਕਾਂ ਨੂੰ ਬਿਜਲੀ ਦੇ ਵੱਡੇ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਪਾਕਿਸਤਾਨ ਸਰਕਾਰ ਪ੍ਰਤੀ ਲੋਕਾਂ ਦਾ ਗੁੱਸਾ ਤੇਜ਼ੀ ਨਾਲ ਵੱਧ ਰਿਹਾ ਹੈ।

ਜਾਣਕਾਰੀ ਅਨੁਸਾਰ ਇਹ ਖੁਲਾਸਾ ਹੋਇਆ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕੀਤੇ ਭਾਰੀ ਵਾਧੇ ਦੇ ਵਿਰੋਧ ਵਿੱਚ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੇ ਲੋਕ ਬਿਜਲੀ ਦੇ ਬਿੱਲ ਸਰਕਾਰ ਕੋਲ ਜਮ੍ਹਾ ਕਰਵਾਉਣ ਦੀ ਬਜਾਏ ਦਰਿਆਵਾਂ ਅਤੇ ਨਹਿਰਾਂ ਵਿੱਚ ਬਿਜਲੀ ਦੇ ਬਿੱਲ ਸੁੱਟ ਰਹੇ ਹਨ ਅਤੇ ਬਿਜਲੀ ਦੇ ਬਿੱਲਾਂ ਨੂੰ ਸਾੜਦੇ ਸਨ। ਉਥੋਂ ਦੇ ਲੋਕਾਂ ਦਾ ਦੋਸ਼ ਹੈ ਕਿ ਇਸਲਾਮਾਬਾਦ ਅਤੇ ਇਸ ਦਾ ਕਠਪੁਤਲੀ ਪ੍ਰਸ਼ਾਸਨ ਇੱਥੋਂ ਦੇ ਵਾਸੀਆਂ ਲਈ ਕਈ ਸਮੱਸਿਆਵਾਂ ਪੈਦਾ ਕਰ ਰਹੇ ਹਨ ਅਤੇ ਕਿਸੇ ਵੀ ਹਾਲਤ ਵਿੱਚ ਇਸਲਾਮਾਬਾਦ ਨੂੰ ਇੱਥੇ ਕਬਜ਼ਾ ਨਹੀਂ ਕਰਨ ਦੇਣਗੇ ਅਤੇ ਕਿਸੇ ਵੀ ਹਾਲਤ ਵਿੱਚ ਇਸਲਾਮਾਬਾਦ ਅਤੇ ਪਾਕਿਸਤਾਨ ਸਰਕਾਰ ਦਾ ਸਖ਼ਤ ਵਿਰੋਧ ਕਰਨਗੇ।

NO COMMENTS

LEAVE A REPLY

Please enter your comment!
Please enter your name here

Exit mobile version