ਖੰਨਾ : ਪੰਜਾਬ ਦੇ ਖੰਨਾ ਜ਼ਿਲ੍ਹੇ (Khanna district) ‘ਚ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਕਈ ਵਾਹਨਾਂ ਦੇ ਆਪਸ ਵਿੱਚ ਟਕਰਾਏ ਜਾਣ ਦੀ ਖ਼ਬਰ ਹੈ। ਹਾਦਸੇ ਦਾ ਕਾਰਨ ਧੂੰਆਂ ਦੱਸਿਆ ਜਾ ਰਿਹਾ ਹੈ। ਇਸ ਭਿਆਨਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਵੇਰੇ ਭਿਆਨਕ ਹਾਦਸਾ ਵਾਪਰ ਗਿਆ। ਇਸ ਦੌਰਾਨ 100 ਦੇ ਕਰੀਬ ਵਾਹਨ ਨੁਕਸਾਨੇ ਗਏ ਹਨ। ਕਈ ਵਾਹਨ ਤਬਾਹ ਹੋ ਗਏ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਕੁਝ ਨੂੰ ਰੈਫਰ ਕਰ ਦਿੱਤਾ ਗਿਆ ਹੈ। ਕਰੀਬ 20-25 ਕਿਲੋਮੀਟਰ ਦੀ ਦੂਰੀ ‘ਤੇ ਵਾਹਨ ਆਪਸ ਵਿਚ ਟਕਰਾ ਗਏ। ਜ਼ਿਕਰਯੋਗ ਹੈ ਕਿ ਪਹਿਲਾਂ ਪਰਾਲੀ ਕਾਰਨ ਧੂੰਆਂ ਨਿਕਲਦਾ ਸੀ ਪਰ ਹੁਣ ਦੀਵਾਲੀ ਵਾਲੇ ਦਿਨ ਪਟਾਕਿਆਂ ਕਾਰਨ ਧੁੰਦ ਛਾਈ ਰਹਿੰਦੀ ਹੈ, ਜਿਸ ਕਾਰਨ ਕੁਝ ਦਿਖਾਈ ਨਹੀਂ ਦੇ ਰਿਹਾ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ ਹੈ।