Google search engine
Homeਪੰਜਾਬਪੁਲਿਸ ਨੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਪੁਲਿਸ ਨੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਬਟਾਲਾ : ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਐਸ.ਆਈ ਵਿਲਸਨ ਕੁਮਾਰ (SI Wilson Kumar) ਨੇ ਪੁਲਿਸ ਪਾਰਟੀ ਸਮੇਤ ਪਿੰਡ ਸੈਦ ਮੁਬਾਰਕ ਦੇ ਟੀ-ਪੁਆਇੰਟ ਰੇਲਵੇ ਕਰਾਸਿੰਗ ਤੋਂ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਲਖਬੀਰ ਸਿੰਘ ਉਰਫ਼ ਬੀਰਾ ਵਾਸੀ ਪਿੰਡ ਹਸਨਪੁਰ ਕਲਾਂ (Hasanpur Kalan) ਨੂੰ 10 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ।

ਇਸੇ ਦੌਰਾਨ ਥਾਣਾ ਸਿਵਲ ਲਾਈਨ ਦੇ ਏ.ਐਸ.ਆਈ ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਪੁਲ ਡਰੇਨ ਝਡੀਆਂਵਾਲ ਤੋਂ ਆਰੀਅਨ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ਾਂਤੀ ਨਗਰ ਬਟਾਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਦੋਵਾਂ ਖ਼ਿਲਾਫ਼ ਉਪਰੋਕਤ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐਸ ਤਹਿਤ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments