ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਹੈ ਕਿ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਨੂੰ ਇਕ ਆਖਰੀ ਮੌਕਾ ਦਿੱਤਾ ਗਿਆ ਹੈ। ਇਸ ਤਹਿਤ ਸਕੂਲ ਪੱਧਰ ‘ਤੇ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਔਨਲਾਈਨ ਪੋਰਟਲ ਵਿੱਚ ਸਕੂਲ ਪੱਧਰ ‘ਤੇ ਹੀ ਬਣਦੀਆਂ ਫੀਸਾਂ 5000 ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਸਕੂਲ ਨੂੰ ਲਗਾਉਂਦੇ ਹੋਏ 17 ਨਵੰਬਰ ਤੋਂ 24 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਆਨਲਾਈਨ ਰਜਿਸਟ੍ਰੇਸ਼ਨ ਸਮੇਂ ਜੇਕਰ ਕਿਸੇ ਵੀ ਵਿਦਿਆਰਥੀ ਦੀ ਐਂਟਰੀ ਕਿਸੇ ਕਾਰਨ ਕਰਕੇ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਜਾਂ ਕਰਮਚਾਰੀ ਦੀ ਹੋਵੇਗੀ, ਕਿਉਂਕਿ ਅਜਿਹੇ ਵਿਦਿਆਰਥੀ ਨੂੰ ਸੋਧੇ ਹੋਏ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।