ਸੁਖਪਾਲ ਖਹਿਰਾ ਦੀ ਅਰਜ਼ੀ ਤੇ ਹਾਈਕੋਰਟ ਨੇ ਕੀਤੀ ਸੁਣਵਾਈ

0
290

ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਅੱਜ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਸਬੰਧੀ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਗਈ ਹੈ।

ਵਰਨਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਡਰੱਗ ਤਸਕਰੀ (ਐਨ.ਡੀ.ਪੀ.ਐਸ) ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਸਬੰਧੀ 4 ਸਤੰਬਰ ਨੂੰ ਜਾਂਚ ਟੀਮ ਬਣਾਈ ਗਈ ਸੀ, ਜਿਸ ਨੇ 24 ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਐੱਸ.ਆਈ.ਟੀ. ਦੀ ਟੀਮ ਨੇ ਉਨ੍ਹਾਂ ਨੂੰ 28 ਸਤੰਬਰ ਨੂੰ ਗ੍ਰਿ ਤਾਰ ਕੀਤਾ ਸੀ।

LEAVE A REPLY

Please enter your comment!
Please enter your name here