Google search engine
Homeਸੰਸਾਰਲੁਧਿਆਣਾ ਦੇ ਨੌਜਵਾਨ ਦਾ ਕੈਨੇਡਾ ‘ਚ ਬੇਰਹਿਮੀ ਨਾਲ ਕੀਤਾ ਕਤਲ

ਲੁਧਿਆਣਾ ਦੇ ਨੌਜਵਾਨ ਦਾ ਕੈਨੇਡਾ ‘ਚ ਬੇਰਹਿਮੀ ਨਾਲ ਕੀਤਾ ਕਤਲ

ਲੁਧਿਆਣਾ : ਰਾਏਕੋਟ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਗਰਾਜ ਸਿੰਘ ਰਾਜ (Jagraj Singh Raj) ਵਾਸੀ ਪਿੰਡ ਨਥੇਵਾਲਾ ਰਾਏਕੋਟ (village Nathewala Raikot) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜਗਰਾਜ ਕਿਸੇ ਕੰਮ ਤੋਂ ਘਰ ਜਾ ਰਿਹਾ ਸੀ ਤਾਂ ਦੋ ਨਕਾਬਪੋਸ਼ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ 3 ਮਹੀਨੇ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰਕ ਮੈਂਬਰਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਸੂਚਿਤ ਕਰ ਦਿੱਤਾ ਗਿਆ ਹੈ। ਜਦੋਂ ਕਿ ਪਰਿਵਾਰ ਦਾ ਰੋ ਰੋ ਕੇ ਮਾੜਾ ਹਾਲ ਹੈ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments