Home ਪੰਜਾਬ ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ‘ਤੇ ਡਿੱਗਿਆ ਦੁੱਖਾਂ ਦਾ ਪਹਾੜ

ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ‘ਤੇ ਡਿੱਗਿਆ ਦੁੱਖਾਂ ਦਾ ਪਹਾੜ

0

ਚੰਡੀਗੜ੍ਹ : ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ (Sufi singer Kanwar Grewal) ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਜਾਣਕਾਰੀ ਅਨੁਸਾਰ ਕੰਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ (Manjit Kaur) ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਦੌਰੇ ‘ਤੇ ਆਏ ਗਾਇਕ ਕੰਵਰ ਗਰੇਵਾਲ ਨੂੰ ਉਨ੍ਹਾਂ ਦੀ ਮਾਂ ਦੇ ਦੇਹਾਂਤ ਦੀ ਦੁੱਖਦਾਈ ਖਬਰ ਮਿਲੀ ਹੈ। ਇਸ ਤੋਂ ਬਾਅਦ ਉਹ ਆਪਣਾ ਦੌਰਾ ਰੱਦ ਕਰਕੇ ਵਾਪਸ ਪਰਤ ਰਹੇ ਹਨ।

ਕੰਵਰ ਗਰੇਵਾਲ ਦੀ ਮਾਤਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਇਸ ਖਬਰ ਨੇ ਕਲਾਕਾਰ ਦੇ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੰਵਰ ਗਰੇਵਾਲ ਦੇ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਦੀ ਮਾਤਾ ਮਨਜੀਤ ਕੌਰ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version