Home ਪੰਜਾਬ CM ਮਾਨ ਨੇ ਨੈਸ਼ਨਲ ਹਾਈਵੇਅ ‘ਤੇ ਕਿਸਾਨਾਂ ਦੇ ਧਰਨੇ ‘ਤੇ ਸਾਧਿਆ ਨਿਸ਼ਾਨਾ,...

CM ਮਾਨ ਨੇ ਨੈਸ਼ਨਲ ਹਾਈਵੇਅ ‘ਤੇ ਕਿਸਾਨਾਂ ਦੇ ਧਰਨੇ ‘ਤੇ ਸਾਧਿਆ ਨਿਸ਼ਾਨਾ, ਕੀਤਾ ਟਵੀਟ

0

ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਘਰ ਬੈਠੇ ਕਿਸਾਨ ਜਥੇਬੰਦੀਆਂ ‘ਤੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ (CM Bhagwant Mann) ਦਾ ਬਿਆਨ ਸਾਹਮਣੇ ਆਇਆ ਹੈ। ਸੀ.ਐਮ. ਮਾਨ ਨੇ ਟਵੀਟ ਕਰਕੇ ਕਿਸਾਨ ਜਥੇਬੰਦੀਆਂ ਨੂੰ ਕਿਹਾ, ‘ਮੈਂ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਹਰ ਮੁੱਦੇ ‘ਤੇ ਸੜਕਾਂ ‘ਤੇ ਜਾਮ ਲਗਾ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰਨ…ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦੇ ਪੰਜਾਬ ਭਵਨ, ਸਕੱਤਰੇਤ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ ਨਾ ਕਿ ਸੜਕਾਂ… ਜੇਕਰ ਤੁਹਾਡਾ ਰਵੱਈਆ ਸਹੀ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਤੁਹਾਨੂੰ ਵਿਰੋਧ ਕਰਨ ਲਈ ਲੋਕ ਨਹੀਂ ਮਿਲਣਗੇ… ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝੋ।

ਦੱਸ ਦੇਈਏ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਨੋਵਾਲੀ ਨੇੜੇ ਨੈਸ਼ਨਲ ਹਾਈਵੇਅ ‘ਤੇ ਧਰਨਾ ਦਿੱਤਾ ਹੈ। ਇਸ ਹੜਤਾਲ ਕਾਰਨ ਹਜ਼ਾਰਾਂ ਲੋਕ ਟ੍ਰੈਫਿਕ ਜਾਮ ਵਿੱਚ ਫਸੇ ਰਹੇ। ਮਰੀਜ਼ਾਂ ਨੂੰ ਲਿਜਾਣ ਵਾਲੀਆਂ ਐਂਬੂਲੈਂਸਾਂ ਵੀ ਜਾਮ ਵਿੱਚ ਫਸੀਆਂ ਰਹੀਆਂ। ਟ੍ਰੈਫਿਕ ਜਾਮ ਕਾਰਨ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਬੱਸਾਂ ਵੀ ਸਟੈਂਡ ਤੋਂ ਬਾਹਰ ਨਹੀਂ ਨਿਕਲ ਸਕੀਆਂ। ਫਗਵਾੜਾ ਵੱਲ ਜਾਣ ਵਾਲੇ ਲੋਕਾਂ ਨੂੰ ਕੈਂਟ ਰੋਡ ਤੋਂ ਲੰਘਣਾ ਪਿਆ ਪਰ ਅੱਗੇ ਜਾ ਕੇ ਉਹ ਫਿਰ ਜਾਮ ਵਿੱਚ ਫਸ ਗਏ। ਜਾਮ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version