Thursday, September 19, 2024
Google search engine
Homeਪੰਜਾਬਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ 'ਤੇ ਹਾਈਕੋਰਟ 'ਚ ਹੋਈ ਸੁਣਵਾਈ, ਜਾਣੋ ਮਾਮਲਾ

ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਜਾਣੋ ਮਾਮਲਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ (Punjab Vidhan Sabha) ਵਿੱਚ ਵਿਰੋਧੀ ਧਿਰ ਦੀ ਅਣਦੇਖੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਦਰਅਸਲ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਸਬੰਧੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਤੋਂ ਪੁੱਛਿਆ ਹੈ ਕਿ ਵਿਧਾਨ ਸਭਾ ਦੀ ਕਾਰਵਾਈ ਕਿਵੇਂ ਪ੍ਰਸਾਰਿਤ ਕੀਤੀ ਜਾਂਦੀ ਹੈ। ਅਦਾਲਤ ਨੇ ਕਿਹਾ ਕਿ ਆਰ.ਟੀ.ਆਈ. ਰਾਹੀਂ ਵੀ ਇਹ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਜਾਣੋ ਕੇਸ ਬਾਰੇ ਵਿਸਥਾਰ ਵਿੱਚ

ਦਰਅਸਲ, ਆਪਣੀ ਪਟੀਸ਼ਨ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਲਾਈਵ ਕਵਰੇਜ ਵਿੱਚ ਸਿਰਫ਼ ਸਰਕਾਰ ਅਤੇ ਉਸ ਦੇ ਆਗੂਆਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀ ਧਿਰ ਦੇ ਆਗੂ ਬੋਲਦੇ ਹਨ ਤਾਂ ਕੈਮਰੇ ਉਨ੍ਹਾਂ ’ਤੇ ਨਹੀਂ ਹੁੰਦੇ। ਇਸ ਸਬੰਧੀ ਵਿਧਾਨ ਸਭਾ ਸਪੀਕਰ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਬਾਅਦ ਬਾਜਵਾ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਹਾਈਕੋਰਟ ਹਦਾਇਤ ਜਾਰੀ ਕਰੇ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਾਰਿਆਂ ‘ਤੇ ਬਰਾਬਰ ਧਿਆਨ ਦਿੱਤਾ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments