ਪਾਕਿਸਤਾਨ : ਪਾਕਿਸਤਾਨ (Pakistan) ਦੇ ਤਣਾਅਪੂਰਨ ਖੈਬਰ ਪਖਤੂਨਖਵਾ ਸੂਬੇ (ਕੇ.ਪੀ.ਕੇ) ਵਿੱਚ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਅਤੇ ਇੱਕ ਅੱਤਵਾਦੀ ਦਰਮਿਆਨ ਹੋਈ ਗੋਲੀਬਾਰੀ ਵਿੱਚ ਦੋ ਸਕੂਲੀ ਵਿਿਦਆਰਥੀ ਮਾਰੇ ਗਏ। ਪੁਿਲਸ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਬੀਤੇ ਦਿਨ ਟਾਂਕ ਜ਼ਿਲੇ੍ਹ ਦੇ ਕੋਟ ਆਜ਼ਮ ਇਲਾਕੇ ‘ਚ ਖੁਫੀਆ ਸੂਚਨਾ ਦੇ ਆਧਾਰ ‘ਤੇ ਪੁਿਲਸ ਦੀ ਤਲਾਸ਼ੀ ਮੁਹਿੰਮ ਦੌਰਾਨ ਗੋਲੀਬਾਰੀ ‘ਚ ਇਕ ਲੋੜੀਂਦਾ ਅੱਤਵਾਦੀ ਮਾਰਿਆ ਗਿਆ। ਪੁਲਿਸ ਨੇ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਦੌਰਾਨ ਅੱਠਵੀਂ ਜਮਾਤ ਦੇ ਦੋ ਵਿਿਦਆਰਥੀਆਂ ਦੀ ਵੀ ਮੌਤ ਹੋ ਗਈ।
ਪੁਲਿਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੇ ਕਬਜ਼ੇ ‘ਚੋਂ ਬੰਦੂਕ, ਗੋਲਾ ਬਾਰੂਦ, ਦੋ ਹੱਥਗੋਲੇ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।ਪਾਕਿਸਤਾਨ ‘ਚ ਹਾਲ ਹੀ ਦੇ ਮਹੀਨਿਆਂ ਵਿੱਚ, ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ) ਅਤੇ ਹੋਰ ਅੱਤਵਾਦੀ ਸੰਗਠਨਾਂ ਨੇ ਸੁਰੱਖਿਆ ਬਲਾ ਤੇ ਹਮਲੇ ਤੇਜ਼ ਕਰ ਦਿੱਤੇ ਹਨ ਅਤੇ ਕੱਟੜਪੰਥੀਆਂ ਅਤੇ ਵੱਖਵਾਦੀ ਸਮੂਹਾਂ ਦੁਆਰਾ ਅੱਤਵਾਦੀ ਗਤੀਵਿਧੀਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਨ੍ਹਾਂ ਘਟਨਾਵਾਂ ਦਰਮਿਆਨ ਸੁਰੱਖਿਆ ਬਲਾਂ ਅਤੇ ਸਥਾਨਕ ਪੁਿਲਸ ਨੇ ਵੀ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ।
ਖੈਬਰ ਪਖਤੂਨਖਵਾ ਸੂਬੇ ‘ਚ ਬੁੱਧਵਾਰ ਨੂੰ ਚਾਰ ਵੱਖ-ਵੱਖ ਅੱਤਵਾਦੀ ਘਟਨਾਵਾਂ ‘ਚ ਦੋ ਫੌਜੀਆਂ ਸਮੇਤ 9 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਕ ਹੋਰ ਸੂਬੇ, ਬਲੋਚਿਸਤਾਨ ਵਿਚ, ਸੁਰੱਖਿਆ ਬਲਾਂ ਨੇ ਬੀਤੇ ਦਿਨ ਇਕ ਮੁਕਾਬਲੇ ਵਿਚ ਘੱਟੋ-ਘੱਟ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ ਅਤੇ ਅਪਰੇਸ਼ਨ ਦੌਰਾਨ ਪਿਸਤੌਲ, ਗ੍ਰੀਨੇਡ, ਵਿਸਫੋਟਕ ਨਾਲ ਭਰੇ ਮੋਟਰਸਾਈਕਲ ਅਤੇ ਹੋਰ ਹਥਿਆਰ ਬਰਾਮਦ ਕੀਤੇ।