ਫਰੀਦਕੋਟ : ਫਰੀਦਕੋਟ (Faridkot) ਦੀ ਭਾਨ ਸਿੰਘ ਕਲੋਨੀ ਦੇ ਰਹਿਣ ਵਾਲੇ 70 ਸਾਲਾ ਬਜ਼ੁਰਗ ਨਿਰਮਲ ਸਿੰਘ (Nirmal Singh) ਦੀ ਸਥਾਨਕ ਸ਼ਿਪ ਗਰਾਊਂਡ ਦੇ ਜੰਗਲੀ ਇਲਾਕੇ ‘ਚੋਂ ਸ਼ੱਕੀ ਹਾਲਤ ‘ਚ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ।ਨਿਰਮਲ ਸਿੰਘ ਨੂੰ ਗੋਲੀ ਲੱਗੀ ਸੀ ਅਤੇ ਉਸ ਦਾ ਲਾਇਸੈਂਸੀ ਪਿਸਤੌਲ ਨੇੜੇ ਹੀ ਪਿਆ ਸੀ। ਇੱਕ ਪਾਸੇ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਮੰਨਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਗੁਆਂਢੀਆਂ ਨੂੰ ਸ਼ੱਕ ਹੈ ਕਿ ਨਿਰਮਲ ਸਿੰਘ ਦਾ ਕਤਲ ਕੀਤਾ ਗਿਆ ਹੈ ਕਿਉਂਕਿ ਮੌਕੇ ਤੋਂ ਉਸ ਦਾ ਮੋਬਾਈਲ ਫੋਨ ਵੀ ਨਹੀਂ ਮਿਿਲਆ ਹੈ। ਪੁਲਿਸ ਫੋਰੈਂਸਿਕ ਟੀਮ ਨਾਲ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਤਹਿ ਤੱਕ ਜਾ ਕੇ ਮਾਮਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਮੌਕੇ ’ਤੇ ਪੁੱਜੇ ਮ੍ਰਿਤਕ ਦੇ ਗੁਆਂਢੀ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਿਤ ਕਰਨ ’ਤੇ ਉਹ ਇੱਥੇ ਪਹੁੰਚੇ। ਉਸ ਨੇ ਦੱਸਿਆ ਕਿ ਮ੍ਰਿਤਕ ਦਾ ਲੜਕਾ ਅਤੇ ਬੇਟੀ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਹ ਇੱਥੇ ਆਪਣੀ ਪਤਨੀ ਨਾਲ ਇਕੱਲਾ ਰਹਿ ਰਿਹਾ ਸੀ ਅਤੇ ਕੋਆਪਰੇਟਿਵ ਸੁਸਾਇਟੀ ਦੇ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਇਆ ਸੀ। ਇਸ ਮਾਮਲੇ ਸਬੰਧੀ ਥਾਣਾ ਸਿਟੀ 2 ਦੇ ਇੰਚਾਰਜ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਫਿਲਹਾਲ ਸਾਰੇ ਤੱਥ ਇਕੱਠੇ ਕਰਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅਸਲ ਸੱਚਾਈ ਸਾਹਮਣੇ ਆਵੇਗੀ।