Google search engine
Homeਹਰਿਆਣਾਜੀਂਦ 'ਚ ਪ੍ਰਿੰਸੀਪਲ ਵੱਲੋਂ ਬਦਸਲੂਕੀ ਕਰਨ 'ਤੇ ਸਰਕਾਰ ਨੇ ਚੁੱਕਿਆ ਇਹ ਵੱਡਾ...

ਜੀਂਦ ‘ਚ ਪ੍ਰਿੰਸੀਪਲ ਵੱਲੋਂ ਬਦਸਲੂਕੀ ਕਰਨ ‘ਤੇ ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ

ਜੀਂਦ : ਹਰਿਆਣਾ ਸਰਕਾਰ (Haryana Government) ਨੇ ਜੀਂਦ ਜ਼ਿਲ੍ਹੇ ਦੇ ਉਚਾਨਾ ਮੰਡੀ ਦੇ ਸਕੂਲ ਵਿੱਚ ਵਿਿਦਆਰਥਣਾਂ ਨਾਲ ਅਸ਼ਲੀਲ ਵਿਵਹਾਰ ਦੀ ਘਟਨਾ ਦੇ ਮਾਮਲੇ ਵਿੱਚ ਮੁਅੱਤਲ ਚੱਲ ਰਹੇ ਦੋਸ਼ੀ ਪ੍ਰਿੰਸੀਪਲ ਕਰਤਾਰ ਸਿੰਘ ਨੂੰ ਬਰਖਾਸਤ ਕਰਨ ਦਾ ਫ਼ੈਸਲਾ ਕੀਤਾ ਹੈ। ਵਿਭਾਗ ਵੱਲੋਂ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਪ੍ਰਿੰਸੀਪਲ ਖ਼ਿਲਾਫ਼ ਬਰਖਾਸਤਗੀ ਦੀ ਕਾਰਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਰਿਆਣਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੰਵਿਧਾਨ ਦੀ ਧਾਰਾ 311 (ਬੀ) ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਕਾਰਵਾਈ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ.(ਸੈ) ਉਚਾਨਾ ਵੱਲੋਂ ਭੇਜੀ ਰਿਪੋਰਟ ਵਿੱਚ ਕਈ ਵਿਿਦਆਰਥਣਾਂ ਵੱਲੋਂ ਪ੍ਰਿੰਸੀਪਲ ਖ਼ਿਲਾਫ਼ ਬਦਸਲੂਕੀ ਦੇ ਬਿਆਨ ਦਿੱਤੇ ਗਏ ਹਨ, ਜਿਸ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਅਤੇ ਪ੍ਰਿੰਸੀਪਲ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਗਈ ਹੈ।

ਵਰਨਣਯੋਗ ਹੈ ਕਿ ਪੁਿਲਸ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਸਬੰਧਤ ਸਕੂਲ ਵਿੱਚ ਇੱਕ ਮਹਿਲਾ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਗਈ ਹੈ ਅਤੇ 16 ਨਵੇਂ ਸਟਾਫ਼ ਦੀ ਨਿਯੁਕਤੀ ਵੀ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments