Home ਸੰਸਾਰ ਦਿੱਲੀ ਹਾਈਕੋਰਟ ਦਾ ਮਕਾਨ ਮਾਲਕਾਂ ਦੇ ਹੱਕ ‘ਚ ਵੱਡਾ ਐਲਾਨ

ਦਿੱਲੀ ਹਾਈਕੋਰਟ ਦਾ ਮਕਾਨ ਮਾਲਕਾਂ ਦੇ ਹੱਕ ‘ਚ ਵੱਡਾ ਐਲਾਨ

0

ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਬੀਤੇ ਦਿਨ ਕਿਰਾਏ ਦੀ ਇਮਾਰਤ ਨੂੰ ਖਾਲੀ ਕਰਨ ਦੇ ਹੁਕਮ ਨੂੰ ਬਰਕਰਾਰ ਰੱਖਦੇ ਹੋਏ ਕਿਹਾ ਕਿ ਮਕਾਨ ਮਾਲਕ ਨੂੰ ਉਸ ਦੀ ਜਾਇਦਾਦ ਦੀ ਲਾਹੇਵੰਦ ਵਰਤੋਂ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ ਅਤੇ ਉਸ ਨੂੰ ਇਹ ਫ਼ੈਸਲਾ ਕਰਨ ਦਾ ਅਧਿਕਾਰ ਹੈ ਕਿ ਉਸ ਦੀ ਜਾਇਦਾਦ ਦੀ ਵਰਤੋਂ ਕਿਵੇਂ ਕਰਨੀ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਸਥਾਪਿਤ ਕਾਨੂੰਨ ਹੈ ਕਿ ਕਿਰਾਏਦਾਰ ਮਕਾਨ ਮਾਲਕ ਨੂੰ ਇਹ ਨਹੀਂ ਦੱਸ ਸਕਦਾ ਕਿ ਜਾਇਦਾਦ ਦੀ ਵਰਤੋਂ ਕਿਵੇਂ ਕੀਤੀ ਜਾਵੇ।

ਕਿਰਾਏ ‘ਤੇ ਦਿੱਤੀ ਜਗ੍ਹਾ ਨੂੰ ਖਾਲੀ ਕਰਨਾ ਅਤੇ ਉਸਦੀ ਲੋੜ ਅਨੁਸਾਰ ਵਰਤੋਂ ਕਰਨਾ ਮਕਾਨ ਮਾਲਕ ਦੀ ਮਰਜ਼ੀ ਹੈ। ਹਾਈ ਕੋਰਟ ਨੇ ਇਹ ਫ਼ੈਸਲਾ ਇੱਥੇ ਸ਼ਿਆਮਾ ਪ੍ਰਸਾਦ ਮੁਖਰਜੀ ਮਾਰਗ ‘ਤੇ ਇਕ ਦੁਕਾਨ ਖਾਲੀ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੇ ਕਿਰਾਏਦਾਰ ਵੱਲੋਂ ਦਾਇਰ ਕੀਤੀ ਗਈ ਰਿਵੀਜ਼ਨ ਪਟੀਸ਼ਨ ਨੂੰ ਖਾਰਜ ਕਰਦਿਆਂ ਸੁਣਾਇਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version