Google search engine
HomeSportIND & SA ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਰੋਹਿਤ-ਵਿਰਾਟ ਖੇਡਣਗੇ ਟੈਸਟ

IND & SA ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਰੋਹਿਤ-ਵਿਰਾਟ ਖੇਡਣਗੇ ਟੈਸਟ

ਸਪੋਰਟਸ : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਟੀ-20 ਵਿਸ਼ਵ ਕੱਪ 2024 ਨੂੰ ਧਿਆਨ ‘ਚ ਰੱਖਦੇ ਹੋਏ ਦੱਖਣੀ ਅਫਰੀਕਾ ਦੌਰੇ ‘ਤੇ ਹੋਣ ਵਾਲੀ ਵਨਡੇ, ਟੀ-20 ਅਤੇ ਟੈਸਟ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਹੈ। BCCI ਨੇ ਕ੍ਰਿਕਟ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੇ ਹੋਏ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਟੀ-20 ਅਤੇ ਵਨਡੇ ਟੀਮ ਤੋਂ ਬਾਹਰ ਰੱਖਿਆ ਹੈ। ਵਿਰਾਟ ਨੇ ਪਹਿਲਾਂ ਹੀ ਬੀ.ਸੀ.ਸੀ.ਆਈ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਦੱਖਣੀ ਅਫਰੀਕਾ ਦੌਰੇ ਦੌਰਾਨ ਟੈਸਟ ‘ਤੇ ਧਿਆਨ ਦੇਣਾ ਚਾਹੁੰਦੇ ਹਨ।

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਚਰਚਾ ਸੀ ਕਿ ਹਾਰਦਿਕ ਪੰਡਯਾ ਦੀ ਸੱਟ ਕਾਰਨ ਬੀ.ਸੀ.ਸੀ.ਆਈ ਰੋਹਿਤ ਸ਼ਰਮਾ ਨੂੰ ਕਪਤਾਨੀ ਲਈ ਕਹਿ ਸਕਦਾ ਹੈ ਪਰ ਐਲਾਨੀ ਟੀਮ ਵਿੱਚ ਅਜਿਹਾ ਨਹੀਂ ਦੇਖਿਆ ਗਿਆ। ਵਨਡੇ ਟੀਮ ਦੀ ਕਮਾਨ ਕੇ.ਐਲ ਰਾਹੁਲ ਦੇ ਹੱਥਾਂ ਵਿੱਚ ਹੈ। ਇਸ ਦੇ ਨਾਲ ਹੀ ਟੀ-20 ਟੀਮ ਦੀ ਕਪਤਾਨੀ ਸੂਰਿਆਕੁਮਾਰ ਯਾਦਵ ਨੂੰ ਦਿੱਤੀ ਗਈ ਹੈ। ਸੂਰਿਆਕੁਮਾਰ ਇਸ ਸਮੇਂ ਆਸਟ੍ਰੇਲੀਆ ਖ਼ਿਲਾਫ਼ 5 ਟੀ-20 ਮੈਚਾਂ ਦੀ ਸੀਰੀਜ਼ ਦੀ ਕਪਤਾਨੀ ਕਰ ਰਹੇ ਹਨ।

ਦੱਖਣੀ ਅਫਰੀਕਾ ਸੀਰੀਜ਼ ਲਈ ਭਾਰਤੀ ਟੈਸਟ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰੁਤੂਰਾਜ ਗਾਇਕਵਾੜ, ਈਸ਼ਾਨ ਈਸ਼ਾਨ (ਵਿਕਟਕੀਪਰ), ਕੇਐਲ ਰਾਹੁਲ (ਵਿਕਟਕੀਪਰ), ਰਵੀ ਅਸ਼ਵਿਨ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਮੁਹੰਮਦ ਸ਼ਮੀ, ਬੁਮਰਾਹ (ਉਪ-ਕਪਤਾਨ), ਪ੍ਰਸਿਧ ਕ੍ਰਿਸ਼ਨਾ।

ਦੱਖਣੀ ਅਫਰੀਕਾ ਦੌਰੇ ਲਈ ਭਾਰਤੀ ਟੀ-20 ਟੀਮ

ਜੈਸਵਾਲ, ਸ਼ੁਭਮਨ ਗਿੱਲ, ਰੁਤੂਰਾਜ ਗਾਇਕਵਾੜ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਰਿੰਕੂ ਸਿੰਘ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਜਿਤੇਸ਼ ਸ਼ਰਮਾ (ਵਿਕਟਕੀਪਰ), ਰਵਿੰਦਰ ਜਡੇਜਾ (ਉਪ-ਕਪਤਾਨ), ਸੁੰਦਰ, ਰਵੀ ਬਿਸ਼ਨੋਈ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਦੀਪਕ ਚਾਹਰ।

ਦੱਖਣੀ ਅਫਰੀਕਾ ਦੌਰੇ ਲਈ ਭਾਰਤੀ ਵਨਡੇ ਟੀਮ

ਰੁਤੂਰਾਜ ਗਾਇਕਵਾੜ, ਸਾਈ ਸੁਦਰਸ਼ਨ, ਤਿਲਕ ਵਰਮਾ, ਰਜਤ ਪਾਟੀਦਾਰ, ਰਿੰਕੂ ਸਿੰਘ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਕਪਤਾਨ-ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਯੁਜ਼ੀ ਚਾਹਲ, ਮੁਕੇਸ਼ ਕੁਮਾਰ, ਅਵੇਸ਼ ਖਾਨ, ਅਰਸ਼ਦੀਪ ਸਿੰਘ, ਦੀਪਕ ਚਾਹਰ।

ਟੀ-20: ਸੂਰਿਆਕੁਮਾਰ ਨੂੰ ਗਈ ਕਪਤਾਨੀ ਸੌਂਪੀ

ਚਰਚਾ ਸੀ ਕਿ ਹਾਰਦਿਕ ਪੰਡਯਾ ਦੀ ਗੈਰ-ਮੌਜੂਦਗੀ ‘ਚ ਰੋਹਿਤ ਸ਼ਰਮਾ ਨੂੰ ਟੀ-20 ਦੀ ਕਮਾਨ ਸੌਂਪੀ ਜਾਵੇਗੀ ਪਰ ਅਜਿਹਾ ਨਹੀਂ ਹੋਇਆ। ਆਸਟ੍ਰੇਲੀਆ ਖ਼ਿਲਾਫ਼ 5 ਟੀ-20 ਮੈਚਾਂ ਦੀ ਸੀਰੀਜ਼ ‘ਚ ਕਪਤਾਨੀ ਕਰ ਰਹੇ ਸੂਰਿਆਕੁਮਾਰ ਯਾਦਵ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਟੀ-20 ਟੀਮ ‘ਚ ਸ਼ੁਭਮਨ ਗਿੱਲ ਵਾਪਸੀ ਕਰਨਗੇ।

ਇਸ ਤੋਂ ਇਲਾਵਾ ਜਿਤੇਸ਼ ਸ਼ਰਮਾ ਨੇ ਪ੍ਰਵੇਸ਼ ਕੀਤਾ ਹੈ। ਵਾਸ਼ਿੰਗਟਨ ਸੁੰਦਰ ਦੀ ਸੱਟ ਤੋਂ ਉਭਰ ਕੇ ਟੀਮ ‘ਚ ਵਾਪਸੀ ਹੋਈ ਹੈ ਜਦਕਿ ਮੁਹੰਮਦ ਸਿਰਾਜ ਨੂੰ ਵੀ ਮੌਕਾ ਦਿੱਤਾ ਗਿਆ ਹੈ। ਜਸਪ੍ਰੀਤ ਬੁਮਰਾਹ ਨੂੰ ਟੀ-20 ਦੀ ਉਪ ਕਪਤਾਨੀ ਸੌਂਪੀ ਗਈ ਹੈ। ਕੇ.ਐੱਲ ਰਾਹੁਲ ਨੂੰ ਟੀ-20 ‘ਚ ਜਗ੍ਹਾ ਨਹੀਂ ਮਿਲੀ ਹੈ। ਇਸ ਲਈ ਵਨਡੇ ਤੋਂ ਬਾਅਦ ਉਹ ਸਿੱਧੇ ਟੈਸਟ ਮੈਚਾਂ ਦੀ ਤਿਆਰੀ ਕਰਨਗੇ।

ਬੀ.ਸੀ.ਸੀ.ਆਈ ਨੇ ਟੈਸਟ ਟੀਮ ਤੋਂ ਚੇਤੇਸ਼ਵਰ ਪੁਜਾਰਾ ਅਤੇ ਅਜਿੰਕਿਆ ਰਹਾਣੇ ਨੂੰ  ਦੂਰ ਰੱਖਿਆ ਹੈ। ਦੋਵਾਂ ਨੇ ਦੱਖਣੀ ਅਫਰੀਕਾ ਖ਼ਿਲਾਫ਼ ਚੰਗਾ ਪ੍ਰਦਰਸ਼ਨ ਕੀਤਾ ਹੈ ਪਰ ਬੀ.ਸੀ.ਸੀ.ਆਈ ਨੇ ਉਨ੍ਹਾਂ ਦੀ ਮੌਜੂਦਾ ਫਾਰਮ ਦੇ ਕਾਰਨ ਉਨ੍ਹਾਂ ਨੂੰ ਟੀਮ ਤੋਂ ਬਾਹਰ ਰੱਖਿਆ ਹੈ। ਪੁਜਾਰਾ ਦੀ ਜਗ੍ਹਾ ਸ਼੍ਰੇਅਸ ਅਈਅਰ ਦੀ ਟੀਮ ‘ਚ ਵਾਪਸੀ ਹੋਈ ਹੈ। ਇਸ ਤੋਂ ਇਲਾਵਾ ਮੁਕੇਸ਼ ਕੁਮਾਰ ਅਤੇ ਪ੍ਰਸਿਧ ਕ੍ਰਿਸ਼ਨ ਨੂੰ ਵੀ ਟੀਮ ਵਿੱਚ ਚੁਣਿਆ ਗਿਆ ਹੈ। ਖਾਸ ਗੱਲ ਇਹ ਹੈ ਕਿ ਆਪਣੇ ਡੈਬਿਊ ਟੈਸਟ ‘ਚ ਸੈਂਕੜਾ ਲਗਾਉਣ ਵਾਲੇ ਜੈਸਵਾਲ ਵੀ ਟੈਸਟ ਟੀਮ ‘ਚ ਜਗ੍ਹਾ ਬਣਾਉਣ ‘ਚ ਸਫਲ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments