ਗ੍ਰਹਿ ਮੰਤਰੀ ਅਨਿਲ ਵਿੱਜ ਨੇ ਭਾਰਤੀ ਜਨਤਾ ਪਾਰਟੀ ਨੂੰ ਜਿੱਤ ਦੀ ਦਿੱਤੀ ਵਧਾਈ

0
207

ਚੰਡੀਗੜ੍ਹ  : ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ (Haryana Home and Health Minister Anil Vij) ਦੀ ਭਾਰਤੀ ਜਨਤਾ ਪਾਰਟੀ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਜਿੱਤ ‘ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਤਿੰਨ ਸੂਬਿਆਂ ਵਿਚ ਭਾਜਪਾ ਨੂੰ ਜਿੱਤ ਦਵਾ ਕੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀਆਂ ਤੇ ਪ੍ਰਵਾਨਗੀ ਦੀ ਮੋਹਰ ਲਗਾ ਦਿੱਤੀ ਹੈ।

ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਜ ਨੇ ਕਿਹਾ ਕਿ ਇਹ ਜਿੱਤ ਸਿਰਫ਼ ਤਿੰਨ ਰਾਜਾਂ ਦੀ ਹੀ ਨਹੀਂ ਸਗੋਂ ਪੂਰੇ ਦੇਸ਼ ਦੀ ਹੈ ਕਿ ਅੱਜ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਸਵੀਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਜਿੱਤ ਵਿੱਚ ਸਾਰਿਆਂ ਦੀ ਸਾਂਝੀ ਕੋਸ਼ਿਸ਼ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਕਰ ਰਹੇ ਹਨ, ਤਾਂ ਇਸ ਲਈ ਇਸ ਜਿੱਤ ਨੂੰ ‘ਮੋਦੀ ਫੈਕਟਰ’ ਕਿਹਾ ਜਾਵੇਗਾ।

LEAVE A REPLY

Please enter your comment!
Please enter your name here