Google search engine
Homeਦੇਸ਼ਜੰਮੂ ਦੇ ਇੱਕ ਨਿੱਜੀ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜੰਮੂ ਦੇ ਇੱਕ ਨਿੱਜੀ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜੰਮੂ: ਬੈਂਗਲੁਰੂ ਤੋਂ ਬਾਅਦ ਹੁਣ ਜੰਮੂ (Jammu) ਦੇ ਇੱਕ ਨਿੱਜੀ ਸਕੂਲ (private school) ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਮਿਲੀ ਹੈ। ਇੱਕ ਨਿੱਜੀ ਸਕੂਲ ਦੇ ਅਧਿਕਾਰੀ ਨੂੰ ਧਮਕੀ ਭਰਿਆ ਕਾਲ ਆਇਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਕੂਲ ‘ਚ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਜੰਮੂ ਦੇ ਇੱਕ ਨਿੱਜੀ ਸਕੂਲ ਦੇ ਅਧਿਕਾਰੀ ਨੂੰ ਇੱਕ ਵਰਚੁਅਲ ਨੰਬਰ ਤੋਂ ਧਮਕੀ ਭਰੀ ਕਾਲ ਆਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਬੈਂਗਲੁਰੂ (Bangalore) ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਬੈਂਗਲੁਰੂ ਦੇ 6 ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀ ਮੇਲ ਮਿਲੀ ਸੀ। ਜਿਸ ਕਾਰਨ ਪੂਰੇ ਸ਼ਹਿਰ ਵਿੱਚ ਸਨਸਨੀ ਫੈਲ ਗਈ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਵਿਦਿਆਰਥੀਆਂ ਨੂੰ ਸਕੂਲ ‘ਚੋਂ ਬਾਹਰ ਕੱਢਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ।

ਈਮੇਲ ਵਿੱਚ ਲਿਖਿਆ ਹੈ, ‘ਤੁਹਾਡੇ ਸਕੂਲ ਵਿੱਚ ਇੱਕ ਬਹੁਤ ਸ਼ਕਤੀਸ਼ਾਲੀ ਬੰਬ ਲਾਇਆ ਗਿਆ ਹੈ। ਇਹ ਕੋਈ ਮਜ਼ਾਕ ਨਹੀਂ ਹੈ। ਤੁਰੰਤ ਪੁਲਿਸ ਨੂੰ ਕਾਲ ਕਰੋ। ਸੈਂਕੜੇ ਲੋਕਾਂ ਦੀ ਜਾਨ ਜਾ ਸਕਦੀ ਹੈ। ਦੇਰੀ ਨਾ ਕਰੋ। ਹੁਣ ਸਭ ਕੁਝ ਤੁਹਾਡੇ ਹੱਥ ਵਿੱਚ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments