Google search engine
HomeਪੰਜਾਬCM ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਸ਼ੁਰੂ ਕੀਤਾ...

CM ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅੱਜ ਸ਼ੁਰੂ ਕੀਤਾ ਆਪਰੇਸ਼ਨ ਸੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਸਖ਼ਤ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਐਕਸ਼ਨ ਦੇ ਮੂਡ ਵਿੱਚ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਪੰਜਾਬ ਪੁਲਿਸ (Punjab Police) ਨੇ ਅੱਜ ਆਪਰੇਸ਼ਨ ਸੀਲ ਸ਼ੁਰੂ ਕੀਤਾ ਹੈ। ਇਸ ਤਹਿਤ ਅੰਤਰਰਾਜੀ ਸਰਹੱਦਾਂ ‘ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦੀਆਂ ਸਰਹੱਦਾਂ ‘ਤੇ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ (DGP Arpit Shukla) ਨੇ ਦੱਸਿਆ ਕਿ ਪੰਜਾਬ ਵਿੱਚ ਹਰ ਰੋਜ਼ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸਪਲਾਈ ਹੋ ਰਹੀਆਂ ਹਨ। ਇਸੇ ਕਾਰਨ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ।

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਜਾਰੀ ਹੈ, ਜਿਸ ਤਹਿਤ ਅੱਜ ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦੀਆਂ ਸਰਹੱਦਾਂ ‘ਤੇ 131 ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ। ਡੀਜੀਪੀ ਸ਼ੁਕਲਾ (DGP Shukla) ਨੇ ਦੱਸਿਆ ਕਿ ਵਿਦੇਸ਼ਾਂ ਤੋਂ ਵੀ ਲਗਾਤਾਰ ਨਸ਼ੇ ਦੀ ਸਪਲਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments