Home ਸੰਸਾਰ ਪੰਨੂ ਦੀ ਕਤਲ ਦੀ ਸਾਜ਼ਿਸ਼ ਮਾਮਲੇ ‘ਚ ਅਮਰੀਕਾ ਨੇ ਦਿੱਤਾ ਇਹ ਬਿਆਨ

ਪੰਨੂ ਦੀ ਕਤਲ ਦੀ ਸਾਜ਼ਿਸ਼ ਮਾਮਲੇ ‘ਚ ਅਮਰੀਕਾ ਨੇ ਦਿੱਤਾ ਇਹ ਬਿਆਨ

0

ਵਾਸ਼ਿੰਗਟਨ : ਅਮਰੀਕਾ (America)  ਨੇ ਕਿਹਾ ਹੈ ਕਿ ਉਹ ਵੱਖਵਾਦੀ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਇੱਕ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਵਿੱਚ ਭਾਰਤ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰੇਗਾ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਬੀਤੇ ਦਿਨ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਵਿਦੇਸ਼ ਮੰਤਰੀ ਨੇ ਆਪਣੇ ਵਿਦੇਸ਼ੀ ਹਮਰੁਤਬਾ ਕੋਲ ਇਹ ਗੱਲ ਉਠਾਈ ਹੈ ਅਤੇ ਕਿਹਾ ਹੈ ਕਿ ਅਸੀਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ।’

ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੁਆਰਾ ਜਾਂਚ ਕੀਤੀ ਜਾਵੇਗੀ। ਮਿਲਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ, “ਉਨ੍ਹਾਂ ਨੇ ਜਾਂਚ ਦੇ ਸਬੰਧ ਵਿੱਚ ਜਨਤਕ ਘੋਸ਼ਣਾਵਾਂ ਕੀਤੀਆਂ ਹਨ। ਹੁਣ ਅਸੀਂ ਜਾਂਚ ਦੇ ਨਤੀਜਿਆਂ ਦੀ ਉਡੀਕ ਕਰਾਂਗੇ। ਅਮਰੀਕਾ ਵਿੱਚ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਇੱਕ ਭਾਰਤੀ ਨਾਗਰਿਕ ਨੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਅਮਰੀਕਾ ਵਿੱਚ ਸਾਜ਼ਿਸ਼ ਰਚੀ ।

 ਵਕੀਲਾਂ ਨੇ ਇਹ ਵੀ ਦੋਸ਼ ਲਾਇਆ ਕਿ ਇਹ ਭਾਰਤੀ ਵਿਅਕਤੀ , ਭਾਰਤੀ ਅਧਿਕਾਰੀ ਨਾਲ ਮਿਲਿਆ ਹੋਇਆ ਸੀ। ਇਸ ਦੇ ਨਾਲ ਹੀ ਭਾਰਤ ਨੇ ਅਮਰੀਕੀ ਧਰਤੀ ‘ਤੇ ਸਿੱਖ ਵੱਖਵਾਦੀ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਵਿਅਕਤੀ ਨਾਲ ਅਮਰੀਕਾ ਵੱਲੋਂ ਭਾਰਤੀ ਅਧਿਕਾਰੀ ਦੇ ਸਬੰਧ ਨੂੰ ‘ਚਿੰਤਾ ਦਾ ਵਿਸ਼ਾ’ ਕਰਾਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version