Home ਦੇਸ਼ ਦੇਸ਼ ‘ਚ ਹੋਈਆ ਵੱਡੀਆ ਤਬਦੀਲੀਆ ਨੂੰ ਲੈ ਕੇ ਅਮਿਤ ਸ਼ਾਹ ਦਾ ਬਿਆਨ

ਦੇਸ਼ ‘ਚ ਹੋਈਆ ਵੱਡੀਆ ਤਬਦੀਲੀਆ ਨੂੰ ਲੈ ਕੇ ਅਮਿਤ ਸ਼ਾਹ ਦਾ ਬਿਆਨ

0

ਨਵੀ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ( Amit Shah) ਨੇ ਅੱਜ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਉੱਜਵਲ ਭਵਿੱਖ ਉਡੀਕ ਰਿਹਾ ਹੈ ਅਤੇ ਪਿਛਲੇ 10 ਸਾਲਾਂ ਵਿੱਚ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਜਾਤੀਵਾਦ ਦੀ ਥਾਂ ਵਿਕਾਸ ਨੇ ਲੈ ਲਈ ਹੈ। ਇੱਥੇ ਬੁਰਾੜੀ ਵਿੱਚ ਅਖਿਲ ਭਾਰਤੀ ਵਿਿਦਆਰਥੀ ਪ੍ਰੀਸ਼ਦ (ਏਬੀਵੀਪੀ) ਦੀ ਕੌਮੀ ਕਾਨਫਰੰਸ ਦੇ ਉਦਘਾਟਨ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕੈਰੀਅਰ ਬਣਾਉਣ ਲਈ ਨਹੀਂ, ਸਗੋਂ ਰਾਸ਼ਟਰ ਨਿਰਮਾਣ ਲਈ ਵੀ ਹੈ।

ਸ਼ਾਹ ਨੇ ਕਿਹਾ,ਉੱਜਵਲ ਭਵਿੱਖ ”ਦੇਸ਼ ਦੇ ਨੌਜਵਾਨਾਂ ਨੂੰ ਉਡੀਕ ਰਿਹਾ ਹੈ। ‘ਪਿਛਲੇ 10 ਸਾਲਾਂ ਵਿੱਚ ਦੇਸ਼ ਵਿੱਚ ਵੱਡੀਆਂ ਤਬਦੀਲੀਆਂ ਆਈਆਂ ਹਨ, ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਜਾਤੀਵਾਦ ਦੀ ਥਾਂ ਵਿਕਾਸ ਨੇ ਲੈ ਲਈ ਹੈ।’ ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਸ ਦੇ ਵਿਕਾਸ ਨੂੰ ਹੁਲਾਰਾ ਦਿੰਦੇ ਹਨ।

ਉਸਨੇ ਕਿਹਾ “ਭਾਰਤ ਦਾ ਸਮਾਂ ਆ ਗਿਆ ਹੈ ਅਤੇ ਪੂਰੀ ਦੁਨੀਆ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਇਸ ਵੱਲ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਵਿਰਸੇ ਦੀ ਸੰਭਾਲ ਅਤੇ ਵਿਕਾਸ ਆਪਸ ਵਿੱਚ ਵਿਰੋਧੀ ਨਹੀਂ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵਿਸ਼ਵਾਸ ਨਹੀਂ ਸੀ ਕਿ ਅਯੁੱਧਿਆ ਵਿੱਚ ਰਾਮ ਮੰਦਰ ਬਣ ਸਕਦਾ ਹੈ। ਏ.ਬੀ.ਵੀ.ਪੀ ਦੀ ਪ੍ਰਸ਼ੰਸਾ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਸਿੱਖਿਆ ਪ੍ਰਣਾਲੀ ਦੀਆਂ ਕਮੀਆਂ ਦੇ ਖ਼ਿਲਾਫ਼ ਲੜਾਈ ਲੜੀ ਹੈ ਬਲਕਿ ਵਿਿਦਆਰਥੀਆਂ ਦੇ ਚਰਿੱਤਰ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version