ਚੰਡੀਗੜ੍ਹ : ਭ੍ਰਿਸ਼ਟਾਚਾਰ (corruption) ਵਿਰੁੱਧ ਜਾਰੀ ਮੁਹਿੰਮ ਦੇ ਤਹਿਤ ਅੱਜ ਹਰਿਆਣਾ ਐਂਟੀ ਕੁਰੱਪਸ਼ਨ ਬਿਊਰੋ ਦੀ ਗੁਰੂਗ੍ਰਾਮ ਟੀਮ ਨੇ ਗੇਲ ਕੰਪਨੀ (GAIL Company) ਦੇ ਸੁਪਰਵਾਈਜ਼ਰ ਨਰਿੰਦਰ ਨੂੰ 200,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਸੂਚਨਾ ਦੇ ਆਧਾਰ ‘ਤੇ ਮੁਲਜ਼ਮ ਨੂੰ ਪਕੜਨ ਲਈ ਯੋਜਨਾ ਬਣਾਈ ਅਤੇ ਉਨ੍ਹਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਕਥਿਤ ਦੋਸ਼ੀ ਸੁਪਰਵਾਈਜ਼ਰ ਨਰਿੰਦਰ ਨੇ ਜ਼ਮੀਨ ਦੇ ਜਿਸ ਹਿੱਸੇ ਤੋਂ ਗੈਸ ਪਾਈਪ ਲਾਈਨ ਪਹਿਲਾਂ ਹੀ ਲੰਘ ਰਹੀ ਸੀ ਉਸ ਹਿੱਸੇ ਤੋਂ ਬਿਜਲੀ ਦੀ ਲਾਈਨ ਵਿਛਾਉਣ ਦੇ ਬਦਲੇ ਵਿੱਚ ਸ਼ਿਕਾਇਤ ਕਰਤਾ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਜਿਸ ‘ਚੋਂ 200,000 ਰੁਪਏ ਲੈਂਦਿਆਂ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਹ ਸਾਰੀ ਕਾਰਵਾਈ ਪੂਰੀ ਪਾਰਦਰਸ਼ਤਾ ਨਾਲ ਨਿਰਪੱਖਤਾ ਨਾਲ ਕੀਤੀ ਗਈ।
ਇਸ ਮਾਮਲੇ ‘ਚ ਦੋਸ਼ੀ ਖ਼ਿਲਾਫ਼ ਗੁਰੂਗ੍ਰਾਮ ਦੇ ਐਂਟੀ ਕਰੱਪਸ਼ਨ ਬਿਊਰੋ ਥਾਣੇ ‘ਚ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਵੱਲੋਂ ਸਾਰੇ ਲੋੜੀਂਦੇ ਸਬੂਤ ਇਕੱਠੇ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।