Google search engine
Homeਹਰਿਆਣਾਵਿਧਾਨ ਸਭਾ 'ਚ ਦੁਸ਼ਯੰਤ ਚੌਟਾਲਾ ਨੇ ਸ਼ੈੱਡ ਬਣਾਉਣ ਦੀ ਪ੍ਰਕਿਰਿਆ ਨੂੰ ਲੈ...

ਵਿਧਾਨ ਸਭਾ ‘ਚ ਦੁਸ਼ਯੰਤ ਚੌਟਾਲਾ ਨੇ ਸ਼ੈੱਡ ਬਣਾਉਣ ਦੀ ਪ੍ਰਕਿਰਿਆ ਨੂੰ ਲੈ ਕੇ ਦਿੱਤਾ ਇਹ ਜਵਾਬ

ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ (Haryana Vidhan Sabha) ਦੇ ਤਿੰਨ ਰੋਜ਼ਾ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਪ੍ਰਸ਼ਨ ਕਾਲ ਦੀ ਸਮਾਪਤੀ ਤੋਂ ਬਾਅਦ ਹੁਣ ਸਿਫ਼ਰ ਕਾਲ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਵਿਧਾਇਕ  ਆਪੋ-ਆਪਣੇ ਸਵਾਲ ਰੱਖ ਰਹੇ ਹਨ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਦਨ ਦੇ ਇੱਕ ਮੈਂਬਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਰੇਲਵੇ ਅੰਡਰਪਾਸ ‘ਤੇ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੈੱਡ ਲਗਾਏ ਜਾਣਗੇ, ਸਰਕਾਰ ਵੱਲੋਂ ਇਸ ਲਈ ਨੀਤੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕਰਨਾਲ ਅਤੇ ਜੀਂਦ ਜ਼ਿਿਲ੍ਹਆਂ ਵਿੱਚ ਇਹ ਸ਼ੈੱਡ ਬਣਾਉਣ ਦੀ ਪ੍ਰਕਿਿਰਆ ਸ਼ੁਰੂ ਕਰ ਦਿੱਤੀ ਗਈ ਹੈ। ਉਹ ਅੱਜ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਸਦਨ ਦੇ ਇੱਕ ਮੈਂਬਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।

ਬੜੌਦਾ ਖੇਤਰ ਨਾਲ ਸਬੰਧਤ ਅੰਡਰਪਾਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਸੀ.ਐਮ ਦੁਸ਼ਯੰਤ ਚੌਟਾਲਾ ਨੇ ਦੱਸਿਆ ਕਿ ਇਹ ਅੰਡਰਪਾਸ ਭਾਰਤੀ ਰੇਲਵੇ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਪਿੰਡ ਭੈਂਸਵਾਲ ਖੁਰਦ ਤੋਂ ਪਿੰਡ ਮਹਿਰਾ ਤੱਕ ਸੜਕ ’ਤੇ ਸ਼ੈੱਡ ਮੁਹੱਈਆ ਕਰਵਾਉਣ ਦਾ ਕੰਮ ਚੱਲ ਰਿਹਾ ਹੈ, ਜਦਕਿ ਬਾਕੀ ਰਹਿੰਦੇ ਛੇ ਅੰਡਰਪਾਸ ਬਣਾਉਣ ਦਾ ਕੰਮ ਸਾਲ 2023-24 ਵਿੱਚ ਪ੍ਰਸਤਾਵਿਤ ਕੀਤਾ ਗਿਆ ਹੈ, ਜਿਸ ਦੀ ਸਰਕਾਰੀ ਪ੍ਰਵਾਨਗੀ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments