ਚੰਡੀਗੜ੍ਹ : ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਦੁਆਰਾ ਕਰਵਾਈ ਗਈ ਹਰਿਆਣਾ ਅਧਿਆਪਕ ਯੋਗਤਾ (ਐੱਚ.ਟੀ.ਈ.ਟੀ.) ਪ੍ਰੀਖਿਆ-2023 (Haryana Teacher Eligibility (HTET) Exam-2023) ਦਾ ਨਤੀਜਾ ਘੋਸ਼ਿਤ ਕਰਨ ਤੋਂ ਪਹਿਲਾਂ ਉਮੀਦਵਾਰਾਂ ਲਈ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਕਰਾਉਣਾ ਲਾਜ਼ਮੀ ਹੈ। ਉਮੀਦਵਾਰਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 17 ਅਤੇ 18 ਦਸੰਬਰ 2023 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਰਾਜ ਦੇ ਸਾਰੇ 22 ਜਿਲ੍ਹਿਆਂ ਵਿੱਚ ਇਸ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੇਂਦਰ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ ਦੂਜੇ ਰਾਜਾਂ ਨਾਲ ਸਬੰਧਤ ਉਮੀਦਵਾਰ ਆਪਣੇ ਨਾਲ ਲੱਗਦੇ ਜਿਲ੍ਹਿਆਂ ਵਿੱਚ ਜਾ ਕੇ ਇਸ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ।
ਬੋਰਡ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਹਾਲਤਾਂ ਵਿੱਚ ਉਮੀਦਵਾਰ 22 ਜਿਲ੍ਹਿਆਂ ਵਿੱਚ ਸਥਾਪਿਤ ਕੀਤੇ ਗਏ ਕਿਸੇ ਵੀ ਕੇਂਦਰ ਵਿੱਚ ਜਾ ਕੇ ਇਸ ਪ੍ਰਕਿਰਿਆ ਨੂੰ ਪੂਰਾ ਕਰ ਸਕਦਾ ਹੈ। ਉਮੀਦਵਾਰ ਲਈ ਆਪਣਾ ਅਸਲੀ ਫੋਟੋ ਪਛਾਣ ਪੱਤਰ ਅਤੇ ਅਸਲੀ ਦਾਖਲਾ ਕਾਰਡ ਲਿਆਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜ਼ਿਿਲ੍ਹਆਂ ਵਿੱਚ ਜਿੱਥੇ ਵੈਰੀਫਿਕੇਸ਼ਨ ਕੀਤੀ ਜਾਣੀ ਹੈ ਉਨ੍ਹਾਂ ਸਕੂਲਾਂ ਦੀ ਸੂਚੀ ਅਤੇ ਜਿਨ੍ਹਾਂ ਉਮੀਦਵਾਰਾਂ ਦੀ ਬਾਇਓਮੀਟ੍ਰਿਕ ਵੈਰੀਫਿਕੇਸ਼ਨ ਕੀਤੀ ਜਾਣੀ ਹੈ, ਉਨ੍ਹਾਂ ਦੀ ਸੂਚੀ ਬੋਰਡ ਦੀ ਅਧਿਕਾਰਤ ਵੈੱਬਸਾਈਟ ਾਾਾ.ਬਸੲਹ.ੋਰਗ.ਿਨ ‘ਤੇ ਉਪਲਬਧ ਹੈ।
ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਪ੍ਰਕਿਰਿਆ ਸੂਚੀ ਵਿੱਚ ਦਿੱਤੇ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਵੱਲੋਂ ਹੀ ਮੁਕੰਮਲ ਕੀਤੀ ਜਾਣੀ ਹੈ। ਇਸ ਮੰਤਵ ਲਈ ਇਨ੍ਹਾਂ ਉਮੀਦਵਾਰਾਂ ਨੂੰ ਔਨਲਾਈਨ ਅਰਜ਼ੀ ਦੇ ਸਮੇਂ ਰਜਿਸਟਰ ਕੀਤੇ ਮੋਬਾਈਲ ਨੰਬਰ/ਈ-ਮੇਲ ‘ਤੇ ਸੰਦੇਸ਼ ਵੀ ਭੇਜੇ ਜਾ ਰਹੇ ਹਨ। ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਸੂਚੀ ‘ਚ ਜੋ ਉਮੀਦਵਾਰ ਇਨ੍ਹਾਂ ਮਿਤੀਆਂ ਤੇ ਇਸ ਪ੍ਰਕਿਿਰਆ ਨੂੰ ਪੂਰਾ ਨਹੀ ਕਰਦੇ ਉਮੀਦਵਾਰਾਂ ਦਾ ਨਤੀਜਾ ਘੋਸ਼ਿਤ ਨਹੀਂ ਕੀਤਾ ਜਾਵੇਗਾ।