ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਚੱਲੀਆਂ ਗੋਲ਼ੀਆਂ

0
252

ਮੋਹਾਲੀ: ਮੋਹਾਲੀ (Mohali) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਨੇਟਾ ਵਿੱਚ ਸੀ.ਆਈ.ਏ. ਅਤੇ ਦੋ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ ਹੈ। ਪਤਾ ਲੱਗਾ ਹੈ ਕਿ ਪੁਲਿਸ ਦਾ ਪ੍ਰਿੰਸ ਅਤੇ ਕਰਮਜੀਤ ਨਾਮਕ ਬਦਮਾਸ਼ਾਂ ਨਾਲ ਮੁਕਾਬਲਾ ਹੋਇਆ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਦੱਸਿਆ ਗਿਆ ਹੈ ਕਿ ਲਾਂਡਰਾ ਰੋਡ ‘ਤੇ ਪੁਲਿਸ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ ਤਾਂ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਨ੍ਹਾਂ ਬਦਮਾਸ਼ਾਂ ਦੀ ਪੁਲਿਸ ਵੱਲੋਂ ਕਾਫੀ ਸਮੇਂ ਤੋਂ ਭਾਲ ਕੀਤੀ ਜਾ ਰਹੀ ਸੀ। ਬਦਮਾਸ਼ ਪ੍ਰਿੰਸ ਚੋਰੀ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਮੋਸਟ ਵਾਂਟੇਡ ਹੈ। ਮੁਕਾਬਲੇ ਦੌਰਾਨ ਪ੍ਰਿੰਸ ਅਤੇ ਕਰਮਜੀਤ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਪ੍ਰਿੰਸ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦੇਈਏ ਕਿ ਕਰਮਜੀਤ ਕੁਰੂਕਸ਼ੇਤਰ ਅਤੇ ਪ੍ਰਿੰਸ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਉਹ ਨਾਕਾ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।

LEAVE A REPLY

Please enter your comment!
Please enter your name here