ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) 22 ਦਸੰਬਰ ਨੂੰ ਚੰਡੀਗੜ੍ਹ (Chandigarh) ਦੌਰੇ ‘ਤੇ ਆ ਰਹੇ ਹਨ। ਇਸ ਲਈ ਸ਼ਹਿਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਸ਼ਹਿਰ ਵਾਸੀਆਂ ਨੂੰ ਵੱਡੇ ਤੋਹਫ਼ੇ ਦੇਣਗੇ। ਕੇਂਦਰੀ ਮੰਤਰੀ ਦੀ ਆਮਦ ‘ਤੇ ਸ਼ਹਿਰ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਿਤ ਸ਼ਾਹ ਦੇ ਇਸ ਦੌਰੇ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਸਿਟੀ ਬਿਉਟੀਫੁੱਲ ਨੂੰ ਵੱਡੇ ਤੋਹਫੇ ਦੇ ਸਕਦੇ ਹਨ। ਉਨ੍ਹਾਂ ਵੱਲੋਂ ਸ਼ਹਿਰ ‘ਚ 375 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੌਰਾਨ ਅਮਿਤ ਸ਼ਾਹ ਚੰਡੀਗੜ੍ਹ ਏਅਰ ਫੋਰਸ ਸੈਂਟਰ ‘ਚ 88 ਕਰੋੜ ਰੁਪਏ ਨਾਲ ਤਿਆਰ ਕੀਤੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਤੇ ਸੁਰੱਖਿਆ ਦਾ ਉਦਘਾਟਨ ਕਰਨਗੇ।
ਇਸ ਤੋਂ ਇਲਾਵਾ ਪੰਜਾਬ ਇੰਜੀਨੀਅਰਿੰਗ ਕਾਲਜ ‘ਚ 20 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ 140 ਕਮਰਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਜਾਵੇਗਾ। ਕੇਂਦਰੀ ਮੰਤਰੀ ਵਲੋਂ ਸ਼ਹਿਰ ‘ਚ ਕਈ ਨਵੇਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਜਾਣੇ ਹਨ।