Tuesday, September 17, 2024
Google search engine
Homeਪੰਜਾਬਪੁੱਤਰ ਨੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਪੁੱਤਰ ਨੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਭਵਾਨੀਗੜ੍ਹ: ਪੰਜਾਬ ਦੇ ਭਵਾਨੀਗੜ੍ਹ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬੀਤੀ ਰਾਤ ਇੱਕ ਕਲਯੁਗੀ ਪੁੱਤਰ ਨੇ ਘਰ ਵਿੱਚ ਸੁੱਤੇ ਪਏ ਆਪਣੇ ਹੀ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਹ ਘਟਨਾ ਨੇੜਲੇ ਪਿੰਡ ਵਿੱਚ ਵਾਪਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਤਲ ਪੁੱਤਰ ਦਾ ਢਾਈ ਮਹੀਨੇ ਪਹਿਲਾਂ ਪਤਨੀ ਤੋਂ ਤਲਾਕ ਹੋ ਗਿਆ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਮ੍ਰਿਤਕ ਚਰਨਜੀਤ ਸਿੰਘ (64) ਮਿਹਨਤ ਮਜ਼ਦੂਰੀ ਕਰਦਾ ਸੀ, ਜਦੋਂ ਕਿ ਉਸ ਦਾ ਕਤਲ ਪੁੱਤਰ ਮਨਪ੍ਰੀਤ ਸਿੰਘ (26) ਪਲੰਬਰ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਭਵਾਨੀਗੜ੍ਹ ਦੇ ਐਸ.ਐਸ.ਓ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਪਤਾ ਲੱਗਾ ਹੈ ਕਿ ਮਨਪ੍ਰੀਤ ਨੇ ਆਪਣੇ ਤਲਾਕ ਲਈ ਆਪਣੇ ਪਿਤਾ ਚਰਨਜੀਤ ਨੂੰ ਜ਼ਿੰਮੇਵਾਰ ਸਮਝਦਿਆਂ ਬੀਤੀ ਰਾਤ 2 ਵਜੇ ਦੇ ਕਰੀਬ ਗੁੱਸੇ ਵਿੱਚ ਆ ਕੇ ਮਨਪ੍ਰੀਤ ਨੇ ਇਸ ਘਿਨਾਉਣੀ ਘਟਨਾ ਨੂੰ ਅੰਜਾਮ ਦਿੰਦੇ ਹੋਏ ਆਪਣੇ ਪਿਤਾ ਦਾ ਕਤਲ ਕਰ ਦਿੱਤਾ।

ਇੰਸਪੈਕਟਰ ਅਜੇ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments