ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) 22 ਦਸੰਬਰ ਯਾਨੀ ਅੱਜ ਚੰਡੀਗੜ੍ਹ (Chandigarh) ਆ ਰਹੇ ਹਨ। ਇੱਥੇ ਉਹ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਮੇਅਰ ਚੋਣਾਂ ਦੇ ਨਾਲ-ਨਾਲ ਲੋਕ ਸਭਾ ਚੋਣਾਂ ਵੀ ਨੇੜੇ ਹਨ, ਜਿਸ ਕਾਰਨ ਸ਼ਾਹ ਕੋਈ ਵੱਡਾ ਐਲਾਨ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਸ਼ਾਹ ਨੇ ਪਿਛਲੇ ਸਾਲ ਚੰਡੀਗੜ੍ਹ ਦੌਰੇ ਦੌਰਾਨ ਹਜ਼ਾਰਾਂ ਪ੍ਰਸ਼ਾਸਨਿਕ ਮੁਲਾਜ਼ਮਾਂ ‘ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਦੀ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਨ੍ਹਾਂ ਨਿਯਮਾਂ ਨਾਲ ਕਰਮਚਾਰੀਆਂ ਨੂੰ ਕਾਫੀ ਫਾਇਦਾ ਹੋਵੇਗਾ। ਸੇਵਾਮੁਕਤੀ ਦੀ ਉਮਰ 58 ਤੋਂ ਵਧਾ ਕੇ 60 ਸਾਲ ਕੀਤੀ ਜਾਵੇਗੀ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਮਾਰਚ ਮਹੀਨੇ ਵਿੱਚ ਮੁਲਾਜ਼ਮਾਂ ’ਤੇ ਇਹ ਨਿਯਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਵੀ ਸ਼ਾਹ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਸ਼ਹਿਰ ਆਏ। ਪਿਛਲੇ ਦੋ ਸਾਲਾਂ ‘ਚ ਉਨ੍ਹਾਂ ਦੀ ਸ਼ਹਿਰ ਦੀ ਇਹ ਤੀਜੀ ਫੇਰੀ ਹੈ, ਜਿਸ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸ਼ਹਿਰ ਨੂੰ ਕੋਈ ਵੱਡਾ ਤੋਹਫ਼ਾ ਦੇ ਸਕਦੇ ਹਨ।