ਮੋਗਾ : ਮੋਗਾ ‘ਚ ਹੈੱਡ ਕਾਂਸਟੇਬਲ ‘ਤੇ ਜਾਨਲੇਵਾ ਹਮਲਾ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਹੈੱਡ ਕਾਂਸਟੇਬਲ (head constable) ’ਤੇ ਤੇਜ਼ਧਾਰ ਹਥਿਆਰਾਂ (sharp weapons) ਨਾਲ ਹਮਲਾ ਕਰਕੇ ਉਸ ਦਾ ਲਹੂ-ਲੁਹਾਨ ਕਰ ਦਿੱਤਾ। ਇਸ ਦੌਰਾਨ ਲੁਟੇਰਿਆਂ ਨੇ ਕਾਂਸਟੇਬਲ ਦਾ ਸਰਕਾਰੀ ਪਿਸਤੌਲ ਅਤੇ ਉਸ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਫ਼ਰਾਰ ਹੋ ਗਏ।
ਧਰਮਪੁਰ ਦੇ ਕਮਾਲ ਥਾਣੇ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸਤਨਾਮ ਸਿੰਘ ਬੀਤੀ ਰਾਤ ਆਪਣੀ ਕਾਰ ਵਿੱਚ ਥਾਣੇ ਜਾ ਰਿਹਾ ਸੀ ਅਤੇ ਇਸ ਦੌਰਾਨ ਉਹ ਸਿਵਲ ਵਰਦੀ ਵਿੱਚ ਸੀ। ਜਦੋਂ ਉਹ ਲੋਹਾਰਾ ਨਹਿਰ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਦਾ ਟਾਇਰ ਪੰਕਚਰ ਹੋ ਗਿਆ। ਇਸ ਦੌਰਾਨ ਟਾਇਰ ਬਦਲਦੇ ਸਮੇਂ ਇਨੋਵਾ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਪਿਸਤੌਲ ਅਤੇ ਮੋਬਾਈਲ ਲੈ ਕੇ ਫ਼ਰਾਰ ਹੋ ਗਏ। ਇਸ ਹਾਦਸੇ ਵਿੱਚ ਹੈੱਡ ਕਾਂਸਟੇਬਲ ਸਤਨਾਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਿਰ ‘ਤੇ ਚਾਰ ਟਾਂਕੇ ਲੱਗੇ ਹਨ।