Home ਪੰਜਾਬ ਡੱਲਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ ,ਕਾਰ ਤੇ ਟਰੱਕ ਵਿਚਕਾਰ ਹੋਈ ਜ਼ਬਰਦਸਤ...

ਡੱਲਾ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ ,ਕਾਰ ਤੇ ਟਰੱਕ ਵਿਚਕਾਰ ਹੋਈ ਜ਼ਬਰਦਸਤ ਟੱਕਰ

0

ਹਠੂਰ : ਪਿੰਡ ਦੇਹੜਕਾ ਤੋਂ ਡੱਲਾ ਰੋਡ ’ਤੇ ਅੱਜ ਸਵੇਰੇ ਕਰੀਬ 11:40 ਵਜੇ ਭਿਆਨਕ ਸੜਕ ਹਾਦਸੇ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰੂਤੀ ਕਾਰ ਅਤੇ ਕਬਾੜ ਨਾਲ ਭਰੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋਣ ਕਾਰਨ ਮਾਰੂਤੀ ਕਾਰ ਟਰੱਕ ਦੇ ਹੇਠਾਂ ਬੁਰੀ ਤਰ੍ਹਾਂ ਫਸ ਗਈ। ਇਸ ਦੌਰਾਨ ਜਦੋਂ ਪਿੰਡ ਦੇ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਤੁਰੰਤ ਉਥੇ ਪਹੁੰਚੇ ਅਤੇ ਕਾਰ ‘ਚੋਂ 2 ਔਰਤਾਂ ਅਤੇ 2 ਬੱਚਿਆਂ ਨੂੰ ਕੱਢ ਕੇ ਹਸਪਤਾਲ ਪਹੁੰਚਾਇਆ ਅਤੇ ਬੁਰੀ ਤਰ੍ਹਾਂ ਫਸੇ ਕਾਰ ਡਰਾਈਵਰ ਨੂੰ ਕੱਢਣ ਲਈ ਕਾਫੀ ਮੁਸ਼ੱਕਤ ਕਰਨੀ ਪਈ।

ਇਸ ਮੌਕੇ ਜੇ.ਸੀ.ਬੀ ਮੰਗਵਾਈ ਗਈ ਅਤੇ ਨੌਜਵਾਨਾਂ ਨੇ ਕਰੀਬ ਅੱਧਾ ਘੰਟਾ ਮੁਸ਼ੱਕਤ ਕਰਕੇ ਕਾਰ ਚਾਲਕ ਨੂੰ ਬਾਹਰ ਕੱਢਿਆ ਅਤੇ ਗੰਭੀਰ ਹਾਲਤ ਵਿੱਚ ਕਾਰ ਚਾਲਕ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਸਰਪੰਚ ਨਿਰਮਲ ਸਿੰਘ ਧੀਰਾ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਵਿਅਕਤੀ ਪਿੰਡ ਡੱਲਾ ਦੇ ਵਸਨੀਕ ਹਨ।

NO COMMENTS

LEAVE A REPLY

Please enter your comment!
Please enter your name here

Exit mobile version