ਤਲਵੰਡੀ ਸਾਬੋ : ਜ਼ਿਲ੍ਹਾ ਬਠਿੰਡਾ (Bathinda) ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ (Talwandi Sabo) ਦੀ ਅਕਾਲ ਯੂਨੀਵਰਸਿਟੀ (Akal University) ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਲੜਕੀ ਦੀ ਲਾਸ਼ ਸ਼ੱਕੀ ਹਾਲਤ ਵਿੱਚ ਮਿਲੀ। ਮ੍ਰਿਤਕ ਲੜਕੀ ਦੀ ਪਛਾਣ ਖੁਸ਼ੀ ਵਾਸੀ ਡਿੰਗ ਮੰਡੀ ਹਰਿਆਣਾ ਵਜੋਂ ਹੋਈ ਹੈ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਸ਼ਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਰਖਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਯੂਨੀਵਰਸਿਟੀ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕੀ ਖੁਸ਼ੀ ਦੇ ਕਰੀਬੀਆਂ ਤੋਂ ਪੁੱਛਗਿੱਛ ਜਾਰੀ ਹੈ।