Home ਪੰਜਾਬ ਸੰਘਣੀ ਧੁੰਦ ਕਾਰਨ ਲਾਲ ਬੱਤੀ ’ਤੇ ਖੜ੍ਹੇ ਵਾਹਨਾਂ ਨੂੰ ਟਰੱਕ ਨੇ ਮਾਰੀ...

ਸੰਘਣੀ ਧੁੰਦ ਕਾਰਨ ਲਾਲ ਬੱਤੀ ’ਤੇ ਖੜ੍ਹੇ ਵਾਹਨਾਂ ਨੂੰ ਟਰੱਕ ਨੇ ਮਾਰੀ ਟੱਕਰ

0

ਬਠਿੰਡਾ: ਵਧਦੀ ਠੰਡ ਦੇ ਨਾਲ-ਨਾਲ ਪੰਜਾਬ ਵਿੱਚ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਨਿੱਤ ਦਿਨ ਵੱਡੇ ਹਾਦਸੇ ਵਾਪਰ ਰਹੇ ਹਨ। ਹੁਣ ਬਠਿੰਡਾ ‘ਚ ਧੁੰਦ ਕਾਰਨ ਹਾਦਸਾ ਵਾਪਰਿਆ ਹੈ, ਜਿੱਥੇ 4 ਵਾਹਨ ਆਪਸ ‘ਚ ਟਕਰਾ ਗਏ। ਇੱਥੇ ਹਾਜ਼ੀਰਤਨ ਚੌਕ ’ਤੇ ਲਾਲ ਬੱਤੀ ’ਤੇ ਖੜ੍ਹੇ ਵਾਹਨਾਂ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।

ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਖੁਸ਼ਕਿਸਮਤੀ ਨਾਲ ਕਾਰ ਵਿਚ ਸਵਾਰ ਲੋਕਾਂ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ ਅਤੇ ਉਨ੍ਹਾਂ ਦਾ ਬਚਾਅ ਹੋ ਗਿਆ। ਦੱਸ ਦੇਈਏ ਕਿ ਬੀਤੇ ਦਿਨ ਮੋਗਾ ਵਿੱਚ ਵੀ ਅਜਿਹਾ ਹੀ ਇੱਕ ਹਾਦਸਾ ਵਾਪਰਿਆ ਸੀ, ਜਿੱਥੇ ਮੋਗਾ ਵਿੱਚ 4 ਵਾਹਨਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ ਸੀ।

ਦੂਜੇ ਪਾਸੇ ਬਿਆਸ ਵਿੱਚ ਧੁੰਦ ਕਾਰਨ ਵੱਡਾ ਹਾਦਸਾ ਵਾਪਰ ਗਿਆ ਅਤੇ ਇੱਕ ਟਰੱਕ ਫਲਾਈਓਵਰ ਤੋਂ ਡਿੱਗ ਗਿਆ। ਇਸ ਲਈ ਹਾਦਸਿਆਂ ਤੋਂ ਬਚਣ ਲਈ ਡਰਾਈਵਰਾਂ ਨੂੰ ਧੁੰਦ ਦੌਰਾਨ ਆਪਣੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣੀ ਚਾਹੀਦੀ ਹੈ। ਇਸ ਲਈ ਵਾਹਨ ਚਾਲਕਾਂ ਨੂੰ ਸੰਘਣੀ ਧੁੰਦ ਦੌਰਾਨ ਆਪਣੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣੀ ਚਾਹੀਦੀ ਹੈ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version