Google search engine
Homeਪੰਜਾਬਪੰਜਾਬ ਦੇ ਇਸ ਜ਼ਿਲ੍ਹੇ 'ਚ ਗੋਲੀਬਾਰੀ ਕਾਰਨ ਬਣਿਆ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਗੋਲੀਬਾਰੀ ਕਾਰਨ ਬਣਿਆ ਦਹਿਸ਼ਤ ਦਾ ਮਾਹੌਲ

ਤਰਨਤਾਰਨ : ਜ਼ਿਲ੍ਹਾ ਤਰਨਤਾਰਨ (Tarn Taran) ਅਧੀਨ ਪੈਂਦੇ ਕਸਬਾ ਫਤਿਹਾਬਾਦ (Fatehabad) ਦੀ ਸਬਜ਼ੀ ਮੰਡੀ ‘ਚ ਮਟਰ ਵੇਚਣ ਆਏ ਕਿਸਾਨ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ ਕਾਰਨ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਥਾਣਾ ਗੋਇੰਦਵਾਲ ਸਾਹਿਬ ਦੇ ਇੰਚਾਰਜ ਪਰਮਜੀਤ ਸਿੰਘ ਵਿਰਦੀ ਅਤੇ ਥਾਣਾ ਫਤਿਆਬਾਦ ਦੇ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਦਿੰਦੇ ਹੋਏ ਫਤਿਹਾਬਾਦ ਦੇ ਕਿਸਾਨ ਰਣਜੀਤ ਸਿੰਘ ਪੁੱਤਰ ਸੰਪੂਰਨ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਤੀਜਾ ਰੋਹਨਪ੍ਰੀਤ ਸਿੰਘ ਫਤਿਹਾਬਾਦ ਮੰਡੀ ‘ਚ ਮਟਰ ਵੇਚਣ ਆਏ ਸਨ, ਜਦੋਂ ਉਹ ਮਟਰ ਵੇਚਣ ਤੋਂ ਬਾਅਦ ਆਪਣੇ ਟਰੈਕਟਰ ‘ਤੇ ਬੈਠਣ ਲੱਗੇ ਤਾਂ ਪਹਿਲਾਂ ਤੋਂ ਹੀ ਮੋਟਰਸਾਈਕਲ ‘ਤੇ ਬੈਠੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ। ਮੌਕੇ ‘ਤੇ ਪਹੁੰਚੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਗੋਲੀ ਦਾ ਖੋਲ ਮਿਲਿਆ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments