Home ਪੰਜਾਬ Sunny Deol ਨੂੰ ਲੈ ਕੇ ਆਈ ਇਹ ਵੱਡੀ ਖਬਰ

Sunny Deol ਨੂੰ ਲੈ ਕੇ ਆਈ ਇਹ ਵੱਡੀ ਖਬਰ

0

ਗੁਰਦਾਸਪੁਰ : ਅਦਾਕਾਰ ਤੋਂ ਸਿਆਸਤਦਾਨ ਬਣੇ ਸੰਨੀ ਦਿਓਲ (Sunny Deol ) ਨੇ ਬਾਲੀਵੁੱਡ ‘ਚ ਆਪਣੀ ਪਛਾਣ ਤਾਂ ਬਣਾ ਲਈ ਹੈ ਪਰ ਰਾਜਨੀਤੀ ‘ਚ ਉਹ ਕੁਝ ਖਾਸ ਨਹੀਂ ਕਰ ਸਕੇ। ਇਸ ਦੀ ਇੱਕ ਉਦਾਹਰਣ ਇਸ ਗੱਲ ਤੋਂ ਮਿਲਦੀ ਹੈ ਕਿ ਗੁਰਦਾਸਪੁਰ ਤੋਂ ਚੋਣ ਜਿੱਤ ਕੇ ਸੰਸਦ ਵਿੱਚ ਪਹੁੰਚੇ ਸੰਨੀ ਦਿਓਲ ਨੇ ਆਪਣੇ 5 ਸਾਲਾਂ ਦੇ ਕਾਰਜਕਾਲ ਵਿੱਚ ਸਿਰਫ਼ 4 ਸਵਾਲ ਹੀ ਪੁੱਛੇ ਹਨ।

ਉਨ੍ਹਾਂ ਦੀ ਸੰਸਦ ‘ਚ ਮੌਜੂਦਗੀ ਵੀ 17 ਫੀਸਦੀ ਦੇ ਕਰੀਬ ਰਹੀ ਹੈ। ਉਹ ਆਪਣੇ ਇਲਾਕੇ ‘ਚ ਘੱਟ ਹੀ ਨਜ਼ਰ ਆਉਂਦੇ ਹਨ, ਜਿਸ ਕਾਰਨ ਲੋਕ ਕਾਫੀ ਨਿਰਾਸ਼ ਨਜ਼ਰ ਆ ਰਹੇ ਹਨ। ਹਾਲਾਂਕਿ ਸੰਨੀ ਦਿਓਲ ਨੇ ਹਾਲ ਹੀ ‘ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਸਿਆਸੀ ਹਲਕਿਆਂ ‘ਚ ਚਰਚਾ ਹੈ।ਇਲਾਕੇ ਦੇ ਵਿਕਾਸ ਵਿੱਚ ਵੀ ਉਨ੍ਹਾਂ ਨੇ ਕੋਈ ਅਹਿਮ ਯੋਗਦਾਨ ਨਹੀਂ ਪਾਇਆ। ਇਹੀ ਕਾਰਨ ਹੈ ਕਿ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਭਾਰੀ ਰੋਸ ਹੈ। ਕਈ ਵਾਰ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਵੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਲਾਏ ਜਾ ਚੁੱਕੇ ਹਨ।

ਜ਼ਿਕਰਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ ਉਨ੍ਹਾਂ ਨੂੰ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ। ਚੋਣਾਂ ਦੌਰਾਨ ਸੰਨੀ ਦਿਓਲ ਨੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੂੰ 82,459 ਵੋਟਾਂ ਨਾਲ ਹਰਾਇਆ ਸੀ। ਇਸ ਤੋਂ ਪਹਿਲਾਂ ਅਦਾਕਾਰ ਤੋਂ ਸੰਸਦ ਮੈਂਬਰ ਬਣੇ ਵਿਨੋਦ ਖੰਨਾ ਗੁਰਦਾਸਪੁਰ ਸੀਟ ਤੋਂ ਚਾਰ ਵਾਰ 1998, 1999, 2004 ਅਤੇ 2014 ਵਿੱਚ ਜਿੱਤੇ ਸਨ। 2017 ‘ਚ ਵਿਨੋਦ ਖੰਨਾ ਦੇ ਦੇਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ, ਜਿਸ ਤੋਂ ਬਾਅਦ ਇੱਥੇ ਹੋਈ ਉਪ ਚੋਣ ਦੌਰਾਨ ਕਾਂਗਰਸ ਦੇ ਸੁਨੀਲ ਜਾਖੜ ਨੇ ਇਸ ਸੀਟ ‘ਤੇ ਜਿੱਤ ਹਾਸਲ ਕੀਤੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version