Google search engine
Homeਦੇਸ਼PM ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਇਸ ਐਕਸਪ੍ਰੈਸ ਦਾ ਉਦਘਾਟਨ

PM ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਇਸ ਐਕਸਪ੍ਰੈਸ ਦਾ ਉਦਘਾਟਨ

ਜਲੰਧਰ : ਅੰਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ (Amritsar-Delhi Vande Bharat Express) ਅੱਜ ਯਾਨੀ ਸ਼ਨੀਵਾਰ ਤੋਂ ਸ਼ੁਰੂ ਹੋ ਗਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸਵੇਰੇ ਕਰੀਬ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਹ ਟਰੇਨ ਸ਼ਹਿਰ ਵਾਸੀਆਂ ਨੂੰ ਕਾਫੀ ਸਹੂਲਤ ਦੇਵੇਗੀ, ਕਿਉਂਕਿ ਇਹ ਟਰੇਨ ਲੋਕਾਂ ਨੂੰ ਤੇਜ਼ ਰਫਤਾਰ ਨਾਲ ਦਿੱਲੀ ਲੈ ਜਾਵੇਗੀ। ਇਹ ਸ਼ੁੱਕਰਵਾਰ ਨੂੰ ਛੱਡ ਕੇ ਹਫ਼ਤੇ ਵਿੱਚ 6 ਦਿਨ ਚੱਲੇਗੀ ਅਤੇ ਜਲੰਧਰ ਕੈਂਟ ਸਟੇਸ਼ਨ ‘ਤੇ 2 ਮਿੰਟ ਰੁਕੇਗੀ।

ਅੰਮ੍ਰਿਤਸਰ ਤੋਂ ਰਵਾਨਾ ਹੋਣ ਤੋਂ ਬਾਅਦ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਦਾ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਟਰੇਨ ਦੁਪਹਿਰ 1.22 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਪਹੁੰਚੀ। ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਦੇ ਸਵਾਗਤ ਲਈ ਕਰਵਾਏ ਸਮਾਗਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਕੇ.ਡੀ.ਭੰਡਾਰੀ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਆਦਿ ਤੋਂ ਇਲਾਵਾ ਪੰਜਾਬ ਮੀਤ ਪ੍ਰਧਾਨ ਰਾਜੇਸ਼ ਬਾਘਾ ਹਾਜ਼ਰ ਸਨ। ਸਵਾਗਤੀ ਸਮਾਰੋਹ ਵਿੱਚ ਹਾਜ਼ਰ ਸਮੂਹ ਭਾਜਪਾ ਆਗੂਆਂ ਨੇ ਭਾਰਤ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਕੀਤੀ ਗਈ ਇਸ ਰੇਲ ਗੱਡੀ ਨੂੰ ਜਲੰਧਰ ਵਿਖੇ ਰੋਕਣ ਲਈ ਕੇਂਦਰ ਸਰਕਾਰ ਅਤੇ ਖਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ। ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਐਕਸਪ੍ਰੈਸ ਦੇ ਪਹੁੰਚਣ ਤੋਂ ਪਹਿਲਾਂ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਅੱਠ ਟਰੇਨਾਂ ਨੂੰ ਹਰੀ ਝੰਡੀ ਦਿਖਾਈ। ਵੱਖ-ਵੱਖ ਰੂਟਾਂ ‘ਤੇ ਚੱਲਣ ਵਾਲੀਆਂ ਇਨ੍ਹਾਂ ਰੇਲ ਗੱਡੀਆਂ ਦੇ ਸਵਾਗਤ ਲਈ ਵੱਖ-ਵੱਖ ਸਟੇਸ਼ਨਾਂ ‘ਤੇ ਪ੍ਰੋਗਰਾਮ ਉਲੀਕੇ ਗਏ ਹਨ। ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਤੋਂ ਚੱਲਣ ਵਾਲੀਆਂ 2 ਰੇਲ ਗੱਡੀਆਂ ਸ਼੍ਰੀ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ ਅਤੇ ਅੰਮ੍ਰਿਤਸਰ-ਦਿੱਲੀ ਉਦਘਾਟਨ ਰੇਲਗੱਡੀ ਦੇ ਲਈ ਵੀ ਅੰਮ੍ਰਿਤਸਰ, ਜਲੰਧਰ ਕੈਂਟ, ਲੁਧਿਆਣਾ, ਜੰਮੂ ਤਵੀ ਆਦਿ ਸਟੇਸ਼ਨਾਂ ‘ਤੇ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਲਈ ਤਿਆਰੀਆਂ ਕੀਤੀਆਂ ਗਈਆਂ ਸਨ।ਰੇਲਵੇ ਅਧਿਕਾਰੀ ਪੂਰਾ ਦਿਨ ਤਿਆਰੀਆਂ ਵਿੱਚ ਰੁੱਝੇ ਰਹੇ। ਕੈਂਟ ਸਟੇਸ਼ਨ ਦਾ ਨਿਰਮਾਣ ਚੱਲ ਰਿਹਾ ਹੈ ਪਰ ਫਿਰ ਵੀ ਰੇਲਵੇ ਸਟੇਸ਼ਨ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੱਡੀ ਸਟੇਜ ਵੀ ਸਜਾਈ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments