Saturday, May 4, 2024
Google search engine
Homeਪੰਜਾਬਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਗੁਰੂ ਨਗਰੀ ਵਾਸੀਆਂ ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਦੂਰ-ਦੂਰ ਤੋਂ ਸੰਗਤਾਂ ਨੇ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ‘ਚ ਅਰਦਾਸ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ।  ਰਾਤ 9 ਤੋਂ 12 ਵਜੇ ਤੱਕ 1 ਲੱਖ ਤੋਂ ਵੱਧ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪਰਿਕਰਮਾ ਦੌਰਾਨ ਹਰ ਪਾਸੇ ਤੋਂ ਸੰਗਤਾਂ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਦੀਆਂ ਨਜ਼ਰ ਆਈਆਂ।

12 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੱਖ ਤੋਂ ਵੱਧ ਸ਼ਰਧਾਲੂ ਇਕੱਠੇ ਹੋਏ, ਜਿਨ੍ਹਾਂ ਨੇ ਜੈਕਾਰਿਆਂ ਨਾਲ ਨਵੇਂ ਸਾਲ ਦਾ ਸਵਾਗਤ ਕੀਤਾ। ਇਸ ਦੌਰਾਨ ਅੱਜ ਸਵੇਰੇ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਨਵੇਂ ਸਾਲ ਦੇ ਪਹਿਲੇ ਦਿਨ ਕਰੀਬ 3 ਲੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments