ਸੁਪਰੀਮ ਕੋਰਟ ਨੇ ਪਵਨ ਖੇੜਾ ਦੀ ਪਟੀਸ਼ਨ ਨੂੰ ਕੀਤਾ ਖਾਰਿਜ

0
173

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਕਾਂਗਰਸ ਨੇਤਾ ਪਵਨ ਖੇੜਾ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ‘ਤੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕਾਰਵਾਈ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਦੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ । ਜਸਟਿਸ ਬੀਆਰ ਗਵਈ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਲਈ ਤਿਆਰ ਨਹੀਂ ਹੈ।

ਹਾਈ ਕੋਰਟ ਨੇ ਪਿਛਲੇ ਸਾਲ 17 ਅਗਸਤ ਨੂੰ ਖੇੜਾ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਕਿਹਾ ਸੀ ਕਿ ਇਸ ਮਾਮਲੇ ਦੇ ਜਾਂਚ ਅਧਿਕਾਰੀ ਵੱਲੋਂ ਜੁਟਾਏ ਗਏ ਸਬੂਤਾਂ ਦਾ ਮੁਲਾਂਕਣ ਜ਼ਾਬਤਾ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 482 ਤਹਿਤ ਦਾਇਰ ਪਟੀਸ਼ਨ ਵਿੱਚ ਕੇਸ ਨਹੀਂ ਕੀਤਾ ਜਾ ਸਕਦਾ।

ਸਿਖਰਲੀ ਅਦਾਲਤ ਨੇ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਬਿਆਨ ਦੇਣ ਦੇ ਦੋਸ਼ ਵਿੱਚ ਅਸਾਮ ਅਤੇ ਉੱਤਰ ਪ੍ਰਦੇਸ਼ ਵਿੱਚ ਖੇੜਾ ਖ਼ਿਲਾਫ਼ ਦਰਜ ਤਿੰਨ ਐਫਆਈਆਰਜ਼ ਨੂੰ ਪਿਛਲੇ ਸਾਲ 20 ਮਾਰਚ ਨੂੰ ਮਿਲਾ ਦਿੱਤਾ ਸੀ ਅਤੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਵਿੱਚ ਵਾਧਾ ਕਰਦਿਆਂ ਕੇਸ ਨੂੰ ਲਖਨਊ ਦੇ ਹਜ਼ਰਤਗੰਜ ਥਾਣੇ ਵਿੱਚ ਤਬਦੀਲ ਕਰ ਦਿੱਤਾ ਸੀ। ਲਖਨਊ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਖੇੜਾ ਨੂੰ ਜ਼ਮਾਨਤ ਦੇ ਦਿੱਤੀ ਸੀ। ਖੇੜਾ ਨੇ ਕਥਿਤ ਬਿਆਨਾਂ ਲਈ ਅਦਾਲਤ ਵਿੱਚ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ।

LEAVE A REPLY

Please enter your comment!
Please enter your name here