Home ਪੰਜਾਬ ਡਡਿਆਣਾ ਕਲਾਂ ਦੇ ਸਰਪੰਚ ਦੇ ਕਤਲ ਕੇਸ ‘ਚ ਇੱਕ ਮੁਲਜ਼ਮ ਗ੍ਰਿਫ਼ਤਾਰ

ਡਡਿਆਣਾ ਕਲਾਂ ਦੇ ਸਰਪੰਚ ਦੇ ਕਤਲ ਕੇਸ ‘ਚ ਇੱਕ ਮੁਲਜ਼ਮ ਗ੍ਰਿਫ਼ਤਾਰ

0

ਹੁਸ਼ਿਆਰਪੁਰ: ਨੇੜਲੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਅਤੇ ਉੱਘੇ ਦਲਿਤ ਆਗੂ ਸੰਦੀਪ ਕੁਮਾਰ ਛੀਨਾ (Sandeep Kumar Chhina) (45) ਦੇ ਕਤਲ ਕੇਸ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਸ਼ਿਆਰਪੁਰ ਦੇ ਸੀਨੀਅਰ ਪੁਲੀਸ ਕਪਤਾਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈ। ਫੜੇ ਗਏ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਪੁਲਿਸ ਮੁਖੀ ਨੇ ਦੱਸਿਆ ਅਮਰੀਕ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਡਡਿਆਣਾ ਕਲਾਂ, ਹਰਿਆਣਾ ਪੁਲਿਸ ਥਾਣਾ ਹੁਸ਼ਿਆਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਰਾ ਸੰਦੀਪ ਕੁਮਾਰ ਸਰਪੰਚ ਉਰਫ ਚੀਨਾ ਜੋ ਅੱਡਾ ਦੁਸੜਕਾ ਵਿਖੇ ਆਪਣੀ ਟਾਈਲਾਂ ਦੀ ਦੁਕਾਨ ਕਰਦਾ ਸੀ, ਸਵੇਰੇ ਕਰੀਬ 10 ਵਜੇ ਉਸ ਦੇ ਭਰਾ ਦੀ ਦੁਕਾਨ ’ਤੇ 3 ਨੌਜਵਾਨ ਆਏ, ਜਿਨ੍ਹਾਂ ’ਚ ਅਨੂਪ ਕੁਮਾਰ ਉਰਫ ਵਿੱਕੀ ਪੁੱਤਰ ਅਸ਼ਵਨੀ ਵੀ ਸ਼ਾਮਲ ਸੀ ਅਤੇ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਸਨ। ਜਿੱਥੇ ਅਨੂਪ ਕੁਮਾਰ ਉਰਫ ਵਿੱਕੀ ਨੇ ਸੰਦੀਪ ਕੁਮਾਰ ’ਤੇ ਪਿਸਤੌਲ ਨਾਲ ਫਾਇਰ ਕਰ ਦਿੱਤਾ, ਜੋ ਕਿ ਉਸਦੇ ਭਰਾ ਦੀ ਛਾਤੀ ਦੇ ਸੱਜੇ ਪਾਸੇ ਵੱਜਿਆ, ਉਥੇ ਮੌਕਾ ਦੇਖ ਕੇ ਉਕਤ ਦੋਸ਼ੀਆਂ ਵਲੋਂ ਉਸਦੇ ਹੱਥ ਦੇ ਪਿਸਤੌਲ ‘ਚੋਂ ਕੁੱਲ 3 ਰਾਊਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਦੋਸ਼ੀ ਉਸਦੇ ਭਰਾ ਨੂੰ ਗਾਲ੍ਹਾਂ ਕੱਢਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਵਾਰਦਾਤ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਕਤ ਮੁਕੱਦਮਾ ਦਰਜ ਹੋਣ ਤੋਂ ਤੁਰੰਤ ਬਾਅਦ ਸੀ. ਆਈ. ਏ ਅਤੇ ਸਥਾਨਕ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਗਈ। ਮੁਲਜ਼ਮਾਂ ’ਚੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version