ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਚੰਡੀਗੜ੍ਹ ਦਾ ਦੌਰਾ ਕਰਨਗੇ ਜੇ.ਪੀ ਨੱਡਾ

0
228

ਚੰਡੀਗੜ੍ਹ: ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (BJP national president Jagat Prakash Nadda) ਸ਼ਹਿਰ ਵਿੱਚ ਮੇਅਰ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ 6 ਜਨਵਰੀ ਨੂੰ ਚੰਡੀਗੜ੍ਹ (Chandigarh) ਦਾ ਦੌਰਾ ਕਰਨਗੇ। ਉਹ ਸੈਕਟਰ-33 ਸਥਿਤ ਪਾਰਟੀ ਦਫ਼ਤਰ ਵਿਖੇ ਵਰਕਰਾਂ ਨਾਲ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਇਸ ਮਹੀਨੇ ਹੋਣ ਵਾਲੀਆਂ ਮੇਅਰ ਚੋਣਾਂ ਦੇ ਮੱਦੇਨਜ਼ਰ ਨੱਡਾ ਦੇ ਆਉਣ ਦੀ ਕਾਫੀ ਚਰਚਾ ਹੈ।

ਨੱਡਾ ਦੇ ਆਉਣ ਤੋਂ ਕੁਝ ਘੰਟੇ ਪਹਿਲਾਂ ਭਾਜਪਾ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪਾਰਟੀ ਹਾਈਕਮਾਂਡ ਨਾਲ ਗੱਲਬਾਤ ਕਰਨ ਤੋਂ ਬਾਅਦ ਚੰਡੀਗੜ੍ਹ ਭਾਜਪਾ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਇਸ ਵਿੱਚ ਸੂਬਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਤੋਂ ਇਲਾਵਾ ਸੰਸਦ ਮੈਂਬਰ ਕਿਰਨ ਖੇਰ, ਸਾਬਕਾ ਪ੍ਰਧਾਨ ਸੰਜੇ ਟੰਡਨ, ਅਰੁਣ ਸੂਦ, ਮੇਅਰ ਅਨੂਪ ਗੁਪਤਾ, ਮੀਤ ਪ੍ਰਧਾਨ ਰਾਮਵੀਰ ਭੱਟੀ, ਜਨਰਲ ਸਕੱਤਰ ਹੁਕਮ ਚੰਦ ਅਤੇ ਅਮਿਤ ਜਿੰਦਲ ਸ਼ਾਮਲ ਹਨ।

LEAVE A REPLY

Please enter your comment!
Please enter your name here