ਜਲੰਧਰ: ਪੰਜਾਬ ਦੇ ਮੌਸਮ ਨੂੰ ਲੈ ਕੇ ਹੁਣੇ ਇੱਕ ਵੱਡੀ ਅਪਡੇਟ ਆ ਰਹੀ ਹੈ। ਮੌਸਮ ਵਿਭਾਗ (Meteorological Department) ਨੇ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਚੰਡੀਗੜ੍ਹ ‘ਚ ਕੋਲਡ ਵੇਵ ਅਲਰਟ (cold wave alert) ਜਾਰੀ ਕੀਤਾ ਹੈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਵੀ ਦਿੱਤੀ ਗਈ ਹੈ, ਜਿਸ ਕਾਰਨ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਹਦਾਇਤ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਤੁਹਾਨੂੰ ਦੱਸ ਦੇਈਏ ਕਿ 10 ਜਨਵਰੀ ਤੋਂ ਮੌਸਮ ਵਿੱਚ ਰਾਹਤ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਇਸ ਹਫਤੇ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ ਜਦਕਿ ਵੱਧ ਤੋਂ ਵੱਧ ਤਾਪਮਾਨ ‘ਚ ਵਾਧਾ ਹੋਵੇਗਾ, ਜਿਸ ਨਾਲ ਕੜਾਕੇ ਦੀ ਠੰਡ ਤੋਂ ਰਾਹਤ ਮਿਲੇਗੀ।