Home ਪੰਜਾਬ ਅੱਜ ਚੰਡੀਗੜ੍ਹ ‘ਚ ਨਿਯੁਕਤੀ ਪੱਤਰ ਸੌਂਪਣ ਲਈ ਹੋਵੇਗਾ ਸਮਾਗਮ

ਅੱਜ ਚੰਡੀਗੜ੍ਹ ‘ਚ ਨਿਯੁਕਤੀ ਪੱਤਰ ਸੌਂਪਣ ਲਈ ਹੋਵੇਗਾ ਸਮਾਗਮ

0

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਵੱਲੋਂ ਅੱਜ ਚੰਡੀਗੜ੍ਹ ਵਿੱਚ ਮਿਸ਼ਨ ਰੋਜ਼ਗਾਰ (Mission Rozgar) ਤਹਿਤ ਨਿਯੁਕਤੀ ਪੱਤਰ ਸੌਂਪਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਹਿਕਾਰਤਾ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 520 ਕਲਰਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਿਯੁਕਤੀ ਪੱਤਰ ਸੌਂਪਣਗੇ। ਇਹ ਸਮਾਗਮ ਅੱਜ ਸਵੇਰੇ 11:30 ਵਜੇ ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) 520 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਵਿਭਾਗਾਂ ਵਿੱਚ ਨੌਜਵਾਨਾਂ ਦੀਆਂ ਨਵੀਆਂ ਨਿਯੁਕਤੀਆਂ ਕਰਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਇਸੇ ਤਰ੍ਹਾਂ ਅੱਜ ਹੋਣ ਵਾਲੇ ਸਮਾਗਮ ਵਿੱਚ ਮੁੱਖ ਮੰਤਰੀ ਸਹਿਕਾਰਤਾ ਵਿਭਾਗ ਵਿੱਚ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

NO COMMENTS

LEAVE A REPLY

Please enter your comment!
Please enter your name here

Exit mobile version