Google search engine
Homeਪੰਜਾਬਸੰਘਣੀ ਧੁੰਦ ਕਾਰਨ ਵਿਦਿਆਰਥੀ ਨਾਲ ਵਾਪਰਿਆ ਭਿਆਨਕ ਹਾਦਸਾ

ਸੰਘਣੀ ਧੁੰਦ ਕਾਰਨ ਵਿਦਿਆਰਥੀ ਨਾਲ ਵਾਪਰਿਆ ਭਿਆਨਕ ਹਾਦਸਾ

ਅੰਮ੍ਰਿਤਸਰ: ਅੰਮ੍ਰਿਤਸਰ (Amritsar) ‘ਚ ਅੱਜ ਸੰਘਣੀ ਧੁੰਦ ਕਾਰਨ ਸਰਕਾਰੀ ਸਕੂਲ ਖਾਸਾ (Government School Khasa) ਦੇ 12ਵੀਂ ਜਮਾਤ ਦੇ ਵਿਦਿਆਰਥੀ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਵਿਦਿਆਰਥੀ ਦੀ ਮੌਤ ਹੋ ਗਈ ਹੈ। ਵਿਦਿਆਰਥੀ ਦਾ ਨਾਂ ਮਹਾਵੀਰ ਸਿੰਘ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਹ ਵਿਦਿਆਰਥੀ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਤੋਂ ਸਕੂਲ ਜਾ ਰਿਹਾ ਸੀ ਤਾਂ ਟਰੱਕ ਚਾਲਕ ਨੇ ਉਸ ਨੂੰ ਸਾਈਡ ‘ਤੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਿਦਿਆਰਥੀ ਨਾਲ ਹੋਏ ਦਰਦਨਾਕ ਹਾਦਸੇ ਦੀ ਖ਼ਬਰ ਸੁਣ ਕੇ ਸਮੂਹ ਅਧਿਆਪਕ ਘਰ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਠੰਢ ਕਾਰਨ ਇਕ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments