Home ਪੰਜਾਬ ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਲੱਗੀ ਭਿਆਨਕ ਅੱਗ

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਲੱਗੀ ਭਿਆਨਕ ਅੱਗ

0

ਜਲੰਧਰ : ਜਲੰਧਰ-ਅੰਮ੍ਰਿਤਸਰ ਹਾਈਵੇਅ (Jalandhar-Amritsar Highway) ‘ਤੇ ਅੱਧੀ ਦਰਜਨ ਦੇ ਕਰੀਬ ਲਗਜ਼ਰੀ ਗੱਡੀਆਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ’ਤੇ ਜ਼ਿੰਦਾ ਫਾਟਕ ਨੇੜੇ ਸੀ.ਜੀ.ਐਸ. ਸਕੂਲ ਦੇ ਸਾਹਮਣੇ ਸਥਿਤ ਤ੍ਰੇਹਰ ਆਟੋ ਕਾਰ ਮਾਰਕੀਟ ਵਿੱਚ ਪਹਿਲਾਂ ਇੱਕ ਔਡੀ ਕਾਰ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਇੱਕ-ਇੱਕ ਕਰਕੇ ਪੰਜ ਗੱਡੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ। ਇਸ ਘਟਨਾ ਵਿੱਚ 5 ਵਾਹਨ ਸੜ ਗਏ। ਕਈ ਹੋਰ ਵਾਹਨ ਵੀ ਨੁਕਸਾਨੇ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਜ਼ਿੰਦਾ ਫਾਟਕ ਨੇੜੇ ਸ਼ੁੱਕਰਵਾਰ ਸਵੇਰੇ 7 ਵਜੇ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਕਾਰਾਂ ਅੱਗ ਦੀ ਲਪੇਟ ਵਿਚ ਆ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗਜ਼ਨੀ ਦੀ ਇਸ ਘਟਨਾ ਵਿੱਚ ਇੱਕ ਬੀਐਮਡਬਲਿਊ, ਤਿੰਨ ਔਡੀ ਅਤੇ ਇੱਕ ਇੰਡੀਕਾ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।

ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ, ਘਟਨਾ ਵਿੱਚ ਪੀੜਤ ਦਾ 50 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version