Home ਮਨੋਰੰਜਨ ਜਾਣੋ ਸ਼ਾਹਰੁਖ ਖਾਨ ਦੀ ਫਿਲਮ ‘ਡੰਕੀ’ ਦੀ ਹੁਣ ਤੱਕ ਦੀ ਕਮਾਈ

ਜਾਣੋ ਸ਼ਾਹਰੁਖ ਖਾਨ ਦੀ ਫਿਲਮ ‘ਡੰਕੀ’ ਦੀ ਹੁਣ ਤੱਕ ਦੀ ਕਮਾਈ

0

ਮੁੰਬਈ : ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ (Shah rukh Khan) ਦੀ ਫਿਲਮ ‘ਡੰਕੀ’ (Dunki) ਨੇ ਦੁਨੀਆ ਭਰ ‘ਚ 450 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ । ਰਾਜਕੁਮਾਰ ਹਿਰਾਨੀ ਦੇ ਨਿਰਦੇਸ਼ਨ ‘ਚ ਬਣੀ ਫਿਲਮ ‘ਡੰਕੀ’ 21 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ । ਪਠਾਨ ਅਤੇ ਜਵਾਨ ਤੋਂ ਬਾਅਦ ‘ਡੰਕੀ’ ਸ਼ਾਹਰੁਖ ਖਾਨ ਦੀ ਇਸ ਸਾਲ ਦੀ ਤੀਜੀ ਫਿਲਮ ਹੈ । ਫਿਲਮ ‘ਡੰਕੀ’ ਦੁਨੀਆ ਭਰ ‘ਚ ਸ਼ਾਨਦਾਰ ਕਾਰੋਬਾਰ ਕਰ ਰਹੀ ਹੈ । ‘ਡੰਕੀ’ ਰਾਜਕੁਮਾਰ ਹਿਰਾਨੀ ਅਤੇ ਸ਼ਾਹਰੁਖ ਖਾਨ ਦੀ ਇਕੱਠੇ ਪਹਿਲੀ ਫਿਲਮ ਹੈ।

ਫਿਲਮ ‘ਡੰਕੀ’ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਸ਼ਾਹਰੁਖ ਖਾਨ ਦੇ ਪ੍ਰੋਡਕਸ਼ਨ ਹਾਊਸ ਰੈੱਡ ਚਿਲੀਜ਼ ਐਂਟਰਟੇਨਮੈਂਟ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ‘ਡੰਕੀ’ ਦੇ ਲੇਟੈਸਟ ਕਲੈਕਸ਼ਨ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਮੁਤਾਬਕ ਫਿਲਮ ਨੇ ਦੁਨੀਆ ਭਰ ‘ਚ 450 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ।

‘ਡੰਕੀ’ ਚਾਰ ਦੋਸਤਾਂ ਦੀ ਕਹਾਣੀ ਹੈ ਜੋ ਚੰਗੀ ਜ਼ਿੰਦਗੀ ਜਿਊਣ ਲਈ ਲੰਡਨ ਵਿੱਚ ਸੈਟਲ ਹੋਣ ਦਾ ਸੁਪਨਾ ਦੇਖਦੇ ਹਨ, ਪਰ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਇੱਕ ਔਖਾ ਅਤੇ ਜੀਵਨ ਬਦਲਣ ਵਾਲਾ ਸਫ਼ਰ ਤੈਅ ਕਰਨਾ ਪੈਂਦਾ ਹੈ। ‘ਡੰਕੀ’ ਜੀਓ ਸਟੂਡੀਓਜ਼, ਰੈੱਡ ਚਿਲੀਜ਼ ਐਂਟਰਟੇਨਮੈਂਟ ਅਤੇ ਰਾਜਕੁਮਾਰ ਹਿਰਾਨੀ ਫਿਲਮਜ਼ ਦੁਆਰਾ ਸਾਂਝੇ ਤੌਰ ‘ਤੇ ਤਿਆਰ ਕੀਤਾ ਗਿਆ ਹੈ। ਫਿਲਮ ‘ਡੰਕੀ’ ‘ਚ ਸ਼ਾਹਰੁਖ ਖਾਨ ਤੋਂ ਇਲਾਵਾ ਤਾਪਸੀ ਪੰਨੂ, ਵਿੱਕੀ ਕੌਸ਼ਲ ਅਤੇ ਬੋਮਨ ਇਰਾਨੀ ਵੀ ਅਹਿਮ ਭੂਮਿਕਾਵਾਂ ‘ਚ ਹਨ।

NO COMMENTS

LEAVE A REPLY

Please enter your comment!
Please enter your name here

Exit mobile version