Wednesday, May 8, 2024
Google search engine
Homeਪੰਜਾਬਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਵਾਪਰਿਆ ਭਿਆਨਕ ਹਾਦਸਾ,ਚਾਰ ਦੀ ਮੌਤ,ਇਕ ਜ਼ਖਮੀ

ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਵਾਪਰਿਆ ਭਿਆਨਕ ਹਾਦਸਾ,ਚਾਰ ਦੀ ਮੌਤ,ਇਕ ਜ਼ਖਮੀ

ਤਰਨਤਾਰਨ: ਲੋਹੜੀ ਦੀਆਂ ਖੁਸ਼ੀਆਂ ਵਿਚਾਲੇ ਪੰਜਾਬ ਦੇ ਤਰਨਤਾਰਨ (Tarn Taran) ‘ਚ ਉਸ ਸਮੇਂ ਸੋਗ ਛਾ ਗਿਆ ਜਦੋਂ 4 ਨੌਜਵਾਨਾਂ ਦੀ ਇਕੱਠੇ ਮੌਤ ਹੋ ਗਈ। ਅੰਮ੍ਰਿਤਸਰ-ਬਠਿੰਡਾ ਕੌਮੀ ਸ਼ਾਹਰਾਹ (Amritsar-Bathinda National Highway) 54 ’ਤੇ ਕਸਬਾ ਹਰੀਕੇ ਪੱਤਣ ਅਧੀਨ ਪੈਂਦੇ ਬੂਹ ਪੁਲ ਨੇੜੇ ਬੀਤੀ ਰਾਤ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਜ਼ਖਮੀ ਹੋਏ ਇਕ ਵਿਅਕਤੀ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਤੋਂ ਬਾਅਦ ਗੁਰੂਹਰਸਹਾਏ ਨੂੰ ਪਰਤ ਰਹੀ ਸਵਿਫਟ ਕਾਰ ਹਰੀਕੇ ਪੱਤਣ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਸ ਕਾਰ ਵਿੱਚ 5 ਵਿਅਕਤੀ ਸਵਾਰ ਸਨ ਜੋ ਗੁਰੂਹਰਸਹਾਏ ਦੇ ਵਸਨੀਕ ਦੱਸੇ ਜਾਂਦੇ ਹਨ। ਇਸ ਭਿਆਨਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਰੋਬਿਨਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ, ਕਰਨਜੀਤ ਸਿੰਘ ਪੁੱਤਰ ਜਲਵਿੰਦਰ ਸਿੰਘ, ਗੁਰਦੇਵ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਰਾਜਵੀਰ ਸਿੰਘ ਪੁੱਤਰ ਰਵਿੰਦਰਪਾਲ ਸਿੰਘ ਵਜੋਂ ਹੋਈ ਹੈ, ਜਦਕਿ ਕਾਰ ਚਾਲਕ ਬਲਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗੁਰੂਹਰਸਾਈ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਉਮਰ ਦੇ ਸਨ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਹਰੀਕੇ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments