Google search engine
Homeਪੰਜਾਬਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

ਸੰਘਣੀ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਇਸ ਸਮੇਂ ਬੇਹੱਦ ਠੰਡ ਪੈ ਰਹੀ ਹੈ ਅਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਬਰਫੀਲੀਆਂ ਹਵਾਵਾਂ ਤੋਂ ਕੋਈ ਰਾਹਤ ਨਹੀਂ ਹੈ। ਹੁਣ ਮੌਸਮ ਵਿਭਾਗ (Meteorological Department) ਨੇ ਦਿਨ ਅਤੇ ਰਾਤ ਨੂੰ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਵਿਜ਼ੀਬਿਲਟੀ ਵੀ ਘੱਟ ਜਾਵੇਗੀ। ਮੌਸਮ ਵਿਭਾਗ ਅਨੁਸਾਰ 15 ਜਨਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ। ਪੰਜਾਬ ਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਸੂਬੇ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਰਹੇਗਾ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਚੰਡੀਗੜ੍ਹ ਵਿੱਚ ਮੌਸਮ ਆਮ ਵਾਂਗ ਰਹੇਗਾ। ਦੁਪਹਿਰ ਵੇਲੇ ਧੁੱਪ ਨਿਕਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 12 ਅਤੇ 13 ਜਨਵਰੀ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਇਹ ਵੀ ਕਿਹਾ ਗਿਆ ਹੈ ਕਿ ਧੁੰਦ 4-5 ਦਿਨ ਜਾਰੀ ਰਹੇਗੀ। ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੀ।

ਮੌਸਮ ਵਿਭਾਗ ਅਨੁਸਾਰ 12 ਤੋਂ 16 ਜਨਵਰੀ ਤੱਕ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ ‘ਚ ਰਾਤ ਦੇ ਤਾਪਮਾਨ ‘ਚ 0.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਹੁਣ ਇਹ ਆਮ ਦੇ ਨੇੜੇ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4.2 ਡਿਗਰੀ, ਗੁਰਦਾਸਪੁਰ ਵਿੱਚ 4.5 ਡਿਗਰੀ, ਐੱਸ.ਬੀ.ਐੱਸ. ਨਗਰ ਵਿੱਚ 5.4 ਡਿਗਰੀ, ਅੰਮ੍ਰਿਤਸਰ ਵਿੱਚ 5.6 ਡਿਗਰੀ ਅਤੇ ਲੁਧਿਆਣਾ ਵਿੱਚ 6.3 ਡਿਗਰੀ ਤਾਪਮਾਨ ਰਿਹਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments