ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਕੀਤਾ ਜਾਰੀ

0
176

ਜਲੰਧਰ : ਪਹਾੜਾਂ ‘ਤੇ ਬਰਫਬਾਰੀ ਕਾਰਨ ਪੂਰਾ ਉੱਤਰੀ ਭਾਰਤ ਸ਼ੀਤ ਲਹਿਰ ਦੀ ਲਪੇਟ ‘ਚ ਹੈ, ਉਥੇ ਹੀ ਪੰਜਾਬ-ਹਰਿਆਣਾ ‘ਚ ਗਰਾਊਂਡ ਫਰੋਸਟ (ground frost) ,(ਜ਼ਮੀਨ ‘ਤੇ ਠੰਡ ਕਾਰਨ ਪਾਣੀ ਦੇ ਜੰਮਣ) ਦੀ ਸੰਭਾਵਨਾ ਜਾਰੀ ਕਰਦੇ ਹੋਏ ਰੈੱਡ ਅਲਰਟ ਐਲਾਨ ਕੀਤਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 13 ਜਨਵਰੀ ਨੂੰ ਕਈ ਥਾਵਾਂ ‘ਤੇ ਸੀਤ ਲਹਿਰ ਦੀ ਸੰਭਾਵਨਾ ਹੈ। ਇਸ ਤੋਂ ਬਚਣ ਲਈ, ਜਿੰਨਾ ਹੋ ਸਕੇ ਘਰ ਦੇ ਅੰਦਰ ਹੀ ਰਹੋ ਅਤੇ ਧੁੰਦ ਕਾਰਨ ਯਾਤਰਾ ਨੂੰ ਘੱਟ ਤੋਂ ਘੱਟ ਕਰੋ। 14 ਤੋਂ 16 ਜਨਵਰੀ ਤੱਕ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਰਹੇਗੀ।

ਇਸ ਸਰਦੀਆਂ ਦੇ ਮੌਸਮ ਵਿੱਚ ਪਹਿਲੀ ਵਾਰ ਗਰਾਊਂਡ ਫਰੋਸਟ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਗਰਾਊਂਡ ਫਰੋਸਟ ਦਾ ਅਰਥ ਹੈ ਵਸਤੂਆਂ ਅਤੇ ਪੌਦਿਆਂ ‘ਤੇ ਪਾਣੀ ਦੇ ਜੰਮ ਜਾਣਾ ਅਤੇ ਇਸਨੂੰ ਬਰਫ਼ ਵਿੱਚ ਬਦਲਣ ਨਾਲ ਸੰਬੰਧਿਤ ਹੈ । ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ‘ਚ 3-4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੱਡੀਆਂ ਨੂੰ ਕੰਬਾਉਣ ਵਾਲੀ ਠੰਡ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਅਗਲੇ ਕੁਝ ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਹਫਤੇ ਦੀ ਸ਼ੁਰੂਆਤ ‘ਚ ਹਵਾਵਾਂ ਦੀ ਦਿਸ਼ਾ ‘ਚ ਬਦਲਾਅ ਕਾਰਨ ਪੰਜਾਬ ਦਾ ਮੌਸਮ ਖੁਸ਼ਕ ਅਤੇ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਸੀ, ਜਿਸ ਕਾਰਨ ਮੌਸਮ ਵਿਭਾਗ ਵੱਲੋਂ ਪੰਜਾਬ ਨੂੰ ਗ੍ਰੀਨ ਜ਼ੋਨ ਐਲਾਨ ਦਿੱਤਾ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਕੁਫਰੀ ਸਮੇਤ ਕਈ ਇਲਾਕਿਆਂ ‘ਚ ਹੋਈ ਬਰਫਬਾਰੀ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ‘ਤੇ ਪਿਆ ਹੈ। ਇਸ ਕਾਰਨ ਪੰਜਾਬ ਵਿੱਚ ਫਿਰ ਤੋਂ ਸੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਰੈੱਡ ਅਲਰਟ ਦੌਰਾਨ ਅੰਮ੍ਰਿਤਸਰ ਅਤੇ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 2 ਡਿਗਰੀ ਤੋਂ ਹੇਠਾਂ ਆ ਗਿਆ ਹੈ ਜਦਕਿ ਵੱਧ ਤੋਂ ਵੱਧ ਤਾਪਮਾਨ ਵੀ 10 ਡਿਗਰੀ ਤੋਂ ਹੇਠਾਂ ਆ ਗਿਆ ਹੈ। ਹਾਲ ਹੀ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ, ਜਦਕਿ ਹੁਣ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਤੋਂ ਹੇਠਾਂ ਆ ਗਿਆ ਹੈ, ਜੋ ਕਿ ਠੰਡ ਦੀ ਤੀਬਰਤਾ ਨੂੰ ਦਰਸਾਉਂਦਾ ਹੈ। ਮੌਸਮ ਵਿਭਾਗ ਨੇ ਸੰਕੇਤ ਦਿੱਤੇ ਹਨ ਕਿ ਆਉਣ ਵਾਲੇ ਦਿਨਾਂ ‘ਚ ਭਾਰੀ ਠੰਡ ਪੈ ਸਕਦੀ ਹੈ।

LEAVE A REPLY

Please enter your comment!
Please enter your name here